ਗੁਰੂ ਗ੍ਰੰਥ ਸਾਹਿਬ 360 · Raag Aasaa · Guru Nanak Dev Ji
1ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥
2ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥
3ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥
4ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥
5ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥
6ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥
7ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥
8ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥
9ਆਸਾ ਮਹਲਾ ੧ ॥
10ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥
11ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਚੁਆਈਐ ॥੧॥
12ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥
13ਅਹਿਨਿਸਿ ਬਨੀ ਪ੍ਰੇਮ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥
14ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਨਦਰਿ ਕਰੇ ॥
15ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥
16ਗੁਰ ਕੀ ਸਾਖੀ ਅੰਮ੍ਰਿਤ ਬਾਣੀ ਪੀਵਤ ਹੀ ਪਰਵਾਣੁ ਭਇਆ ॥
17ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੈ ਕਰੈ ਕਿਆ ॥੩॥
18ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥
19ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥
20ਆਸਾ ਮਹਲਾ ੧ ॥
21ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥
22ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥
23ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥
24ਕਰਤਾ ਤੂੰ ਸਭਨਾ ਕਾ ਸੋਈ ॥
25ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥
26ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥
27ਰਤਨ ਵਿਗਾੜਿ ਵਿਗੋਏ ਕੁਤਂੀ ਮੁਇਆ ਸਾਰ ਨ ਕਾਈ ॥
28ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥
29ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥
30ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥
31ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥
32ਰਾਗੁ ਆਸਾ ਘਰੁ ੨ ਮਹਲਾ ੩
33ੴ ਸਤਿਗੁਰ ਪ੍ਰਸਾਦਿ ॥
34ਹਰਿ ਦਰਸਨੁ ਪਾਵੈ ਵਡਭਾਗਿ ॥
35ਗੁਰ ਕੈ ਸਬਦਿ ਸਚੈ ਬੈਰਾਗਿ ॥
36ਖਟੁ ਦਰਸਨੁ ਵਰਤੈ ਵਰਤਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath