ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 361 · Raag Aasaa · Guru Amar Daas Ji

1ਗੁਰ ਕਾ ਦਰਸਨੁ ਅਗਮ ਅਪਾਰਾ ॥੧॥

2ਗੁਰ ਕੈ ਦਰਸਨਿ ਮੁਕਤਿ ਗਤਿ ਹੋਇ ॥

3ਸਾਚਾ ਆਪਿ ਵਸੈ ਮਨਿ ਸੋਇ ॥੧॥ ਰਹਾਉ ॥

4ਗੁਰ ਦਰਸਨਿ ਉਧਰੈ ਸੰਸਾਰਾ ॥

5ਜੇ ਕੋ ਲਾਏ ਭਾਉ ਪਿਆਰਾ ॥

6ਭਾਉ ਪਿਆਰਾ ਲਾਏ ਵਿਰਲਾ ਕੋਇ ॥

7ਗੁਰ ਕੈ ਦਰਸਨਿ ਸਦਾ ਸੁਖੁ ਹੋਇ ॥੨॥

8ਗੁਰ ਕੈ ਦਰਸਨਿ ਮੋਖ ਦੁਆਰੁ ॥

9ਸਤਿਗੁਰੁ ਸੇਵੈ ਪਰਵਾਰ ਸਾਧਾਰੁ ॥

10ਨਿਗੁਰੇ ਕਉ ਗਤਿ ਕਾਈ ਨਾਹੀ ॥

11ਅਵਗਣਿ ਮੁਠੇ ਚੋਟਾ ਖਾਹੀ ॥੩॥

12ਗੁਰ ਕੈ ਸਬਦਿ ਸੁਖੁ ਸਾਂਤਿ ਸਰੀਰ ॥

13ਗੁਰਮੁਖਿ ਤਾ ਕਉ ਲਗੈ ਨ ਪੀਰ ॥

14ਜਮਕਾਲੁ ਤਿਸੁ ਨੇੜਿ ਨ ਆਵੈ ॥

15ਨਾਨਕ ਗੁਰਮੁਖਿ ਸਾਚਿ ਸਮਾਵੈ ॥੪॥੧॥੪੦॥

16ਆਸਾ ਮਹਲਾ ੩ ॥

17ਸਬਦਿ ਮੁਆ ਵਿਚਹੁ ਆਪੁ ਗਵਾਇ ॥

18ਸਤਿਗੁਰੁ ਸੇਵੇ ਤਿਲੁ ਨ ਤਮਾਇ ॥

19ਨਿਰਭਉ ਦਾਤਾ ਸਦਾ ਮਨਿ ਹੋਇ ॥

20ਸਚੀ ਬਾਣੀ ਪਾਏ ਭਾਗਿ ਕੋਇ ॥੧॥

21ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥

22ਪੂਰੇ ਗੁਰ ਕੈ ਸਬਦਿ ਸਮਾਹਿ ॥੧॥ ਰਹਾਉ ॥

23ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥

24ਅੰਮ੍ਰਿਤ ਸਬਦਿ ਨਾਮੁ ਵਖਾਣੈ ॥

25ਸਾਚੀ ਬਾਣੀ ਸੂਚਾ ਹੋਇ ॥

26ਗੁਣ ਤੇ ਨਾਮੁ ਪਰਾਪਤਿ ਹੋਇ ॥੨॥

27ਗੁਣ ਅਮੋਲਕ ਪਾਏ ਨ ਜਾਹਿ ॥

28ਮਨਿ ਨਿਰਮਲ ਸਾਚੈ ਸਬਦਿ ਸਮਾਹਿ ॥

29ਸੇ ਵਡਭਾਗੀ ਜਿਨੑ ਨਾਮੁ ਧਿਆਇਆ ॥

30ਸਦਾ ਗੁਣਦਾਤਾ ਮੰਨਿ ਵਸਾਇਆ ॥੩॥

31ਜੋ ਗੁਣ ਸੰਗ੍ਰਹੈ ਤਿਨੑ ਬਲਿਹਾਰੈ ਜਾਉ ॥

32ਦਰਿ ਸਾਚੈ ਸਾਚੇ ਗੁਣ ਗਾਉ ॥

33ਆਪੇ ਦੇਵੈ ਸਹਜਿ ਸੁਭਾਇ ॥

34ਨਾਨਕ ਕੀਮਤਿ ਕਹਣੁ ਨ ਜਾਇ ॥੪॥੨॥੪੧॥

35ਆਸਾ ਮਹਲਾ ੩ ॥

36ਸਤਿਗੁਰ ਵਿਚਿ ਵਡੀ ਵਡਿਆਈ ॥

37ਚਿਰੀ ਵਿਛੁੰਨੇ ਮੇਲਿ ਮਿਲਾਈ ॥

38ਆਪੇ ਮੇਲੇ ਮੇਲਿ ਮਿਲਾਏ ॥

39ਆਪਣੀ ਕੀਮਤਿ ਆਪੇ ਪਾਏ ॥੧॥

40ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥

41ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ ॥

42ਗੁਰਮੁਖਿ ਕੀਮਤਿ ਜਾਣੈ ਕੋਇ ॥

43ਵਿਰਲੇ ਕਰਮਿ ਪਰਾਪਤਿ ਹੋਇ ॥

44ਊਚੀ ਬਾਣੀ ਊਚਾ ਹੋਇ ॥

45ਗੁਰਮੁਖਿ ਸਬਦਿ ਵਖਾਣੈ ਕੋਇ ॥੨॥

46ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥

47ਸਤਿਗੁਰੁ ਭੇਟੇ ਤਾ ਉਤਰੈ ਪੀਰ ॥

48ਬਿਨੁ ਗੁਰ ਭੇਟੇ ਦੁਖੁ ਕਮਾਇ ॥

49ਮਨਮੁਖਿ ਬਹੁਤੀ ਮਿਲੈ ਸਜਾਇ ॥੩॥

50ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥

51ਪੀਵਤ ਰਹੈ ਪੀਆਏ ਸੋਇ ॥

52ਗੁਰ ਕਿਰਪਾ ਤੇ ਹਰਿ ਰਸੁ ਪਾਏ ॥

53ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥

54ਆਸਾ ਮਹਲਾ ੩ ॥

55ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥

56ਸੇਵਤ ਹੀ ਸੁਖੁ ਸਾਂਤਿ ਸਰੀਰ ॥

57ਸਬਦਿ ਤਰੇ ਜਨ ਸਹਜਿ ਸੁਭਾਇ ॥

58ਤਿਨ ਕੈ ਹਮ ਸਦ ਲਾਗਹ ਪਾਇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath