ਗੁਰੂ ਗ੍ਰੰਥ ਸਾਹਿਬ 362 · Raag Aasaa · Guru Amar Daas Ji
1ਜੋ ਮਨਿ ਰਾਤੇ ਹਰਿ ਰੰਗੁ ਲਾਇ ॥
2ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥
3ਸਬਦੁ ਚਾਖੈ ਸਾਚਾ ਸਾਦੁ ਪਾਏ ॥
4ਹਰਿ ਕਾ ਨਾਮੁ ਮੰਨਿ ਵਸਾਏ ॥
5ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥
6ਆਪੇ ਨੇੜੈ ਆਪੇ ਦੂਰਿ ॥੨॥
7ਆਖਣਿ ਆਖੈ ਬਕੈ ਸਭੁ ਕੋਇ ॥
8ਆਪੇ ਬਖਸਿ ਮਿਲਾਏ ਸੋਇ ॥
9ਕਹਣੈ ਕਥਨਿ ਨ ਪਾਇਆ ਜਾਇ ॥
10ਗੁਰ ਪਰਸਾਦਿ ਵਸੈ ਮਨਿ ਆਇ ॥੩॥
11ਗੁਰਮੁਖਿ ਵਿਚਹੁ ਆਪੁ ਗਵਾਇ ॥
12ਹਰਿ ਰੰਗਿ ਰਾਤੇ ਮੋਹੁ ਚੁਕਾਇ ॥
13ਅਤਿ ਨਿਰਮਲੁ ਗੁਰ ਸਬਦ ਵੀਚਾਰ ॥
14ਨਾਨਕ ਨਾਮਿ ਸਵਾਰਣਹਾਰ ॥੪॥੪॥੪੩॥
15ਆਸਾ ਮਹਲਾ ੩ ॥
16ਦੂਜੈ ਭਾਇ ਲਗੇ ਦੁਖੁ ਪਾਇਆ ॥
17ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥
18ਸਤਿਗੁਰੁ ਸੇਵੈ ਸੋਝੀ ਹੋਇ ॥
19ਦੂਜੈ ਭਾਇ ਨ ਲਾਗੈ ਕੋਇ ॥੧॥
20ਮੂਲਿ ਲਾਗੇ ਸੇ ਜਨ ਪਰਵਾਣੁ ॥
21ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥
22ਡਾਲੀ ਲਾਗੈ ਨਿਹਫਲੁ ਜਾਇ ॥
23ਅੰਧਂੀ ਕੰਮੀ ਅੰਧ ਸਜਾਇ ॥
24ਮਨਮੁਖੁ ਅੰਧਾ ਠਉਰ ਨ ਪਾਇ ॥
25ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥
26ਗੁਰ ਕੀ ਸੇਵਾ ਸਦਾ ਸੁਖੁ ਪਾਏ ॥
27ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥
28ਨਾਮੇ ਨਾਮਿ ਕਰੇ ਵੀਚਾਰੁ ॥
29ਆਪਿ ਤਰੈ ਕੁਲ ਉਧਰਣਹਾਰੁ ॥੩॥
30ਗੁਰ ਕੀ ਬਾਣੀ ਨਾਮਿ ਵਜਾਏ ॥
31ਨਾਨਕ ਮਹਲੁ ਸਬਦਿ ਘਰੁ ਪਾਏ ॥
32ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥
33ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥
34ਆਸਾ ਮਹਲਾ ੩ ॥
35ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥
36ਦੂਜੈ ਭਾਇ ਆਤਮ ਸੰਘਾਰਹਿ ॥
37ਮੇਰਾ ਮੇਰਾ ਕਰਿ ਕਰਿ ਵਿਗੂਤਾ ॥
38ਆਤਮੁ ਨ ਚੀਨੑੈ ਭਰਮੈ ਵਿਚਿ ਸੂਤਾ ॥੧॥
39ਮਰੁ ਮੁਇਆ ਸਬਦੇ ਮਰਿ ਜਾਇ ॥
40ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥
41ਨਾਮ ਵਿਹੂਣ ਗਰਭ ਗਲਿ ਜਾਇ ॥
42ਬਿਰਥਾ ਜਨਮੁ ਦੂਜੈ ਲੋਭਾਇ ॥
43ਨਾਮ ਬਿਹੂਣੀ ਦੁਖਿ ਜਲੈ ਸਬਾਈ ॥
44ਸਤਿਗੁਰਿ ਪੂਰੈ ਬੂਝ ਬੁਝਾਈ ॥੨॥
45ਮਨੁ ਚੰਚਲੁ ਬਹੁ ਚੋਟਾ ਖਾਇ ॥
46ਏਥਹੁ ਛੁੜਕਿਆ ਠਉਰ ਨ ਪਾਇ ॥
47ਗਰਭ ਜੋਨਿ ਵਿਸਟਾ ਕਾ ਵਾਸੁ ॥
48ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥
49ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥
50ਗੁਰਮੁਖਿ ਜੋਤੀ ਜੋਤਿ ਮਿਲਾਈ ॥
51ਨਿਰਮਲ ਬਾਣੀ ਨਿਜ ਘਰਿ ਵਾਸਾ ॥
52ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥
53ਆਸਾ ਮਹਲਾ ੩ ॥
54ਲਾਲੈ ਆਪਣੀ ਜਾਤਿ ਗਵਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath