ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 363 · Raag Aasaa · Guru Amar Daas Ji

1ਤਨੁ ਮਨੁ ਅਰਪੇ ਸਤਿਗੁਰ ਸਰਣਾਈ ॥

2ਹਿਰਦੈ ਨਾਮੁ ਵਡੀ ਵਡਿਆਈ ॥

3ਸਦਾ ਪ੍ਰੀਤਮੁ ਪ੍ਰਭੁ ਹੋਇ ਸਖਾਈ ॥੧॥

4ਸੋ ਲਾਲਾ ਜੀਵਤੁ ਮਰੈ ॥

5ਸੋਗੁ ਹਰਖੁ ਦੁਇ ਸਮ ਕਰਿ ਜਾਣੈ ਗੁਰ ਪਰਸਾਦੀ ਸਬਦਿ ਉਧਰੈ ॥੧॥ ਰਹਾਉ ॥

6ਕਰਣੀ ਕਾਰ ਧੁਰਹੁ ਫੁਰਮਾਈ ॥

7ਬਿਨੁ ਸਬਦੈ ਕੋ ਥਾਇ ਨ ਪਾਈ ॥

8ਕਰਣੀ ਕੀਰਤਿ ਨਾਮੁ ਵਸਾਈ ॥

9ਆਪੇ ਦੇਵੈ ਢਿਲ ਨ ਪਾਈ ॥੨॥

10ਮਨਮੁਖਿ ਭਰਮਿ ਭੁਲੈ ਸੰਸਾਰੁ ॥

11ਬਿਨੁ ਰਾਸੀ ਕੂੜਾ ਕਰੇ ਵਾਪਾਰੁ ॥

12ਵਿਣੁ ਰਾਸੀ ਵਖਰੁ ਪਲੈ ਨ ਪਾਇ ॥

13ਮਨਮੁਖਿ ਭੁਲਾ ਜਨਮੁ ਗਵਾਇ ॥੩॥

14ਸਤਿਗੁਰੁ ਸੇਵੇ ਸੁ ਲਾਲਾ ਹੋਇ ॥

15ਊਤਮ ਜਾਤੀ ਊਤਮੁ ਸੋਇ ॥

16ਗੁਰ ਪਉੜੀ ਸਭ ਦੂ ਊਚਾ ਹੋਇ ॥

17ਨਾਨਕ ਨਾਮਿ ਵਡਾਈ ਹੋਇ ॥੪॥੭॥੪੬॥

18ਆਸਾ ਮਹਲਾ ੩ ॥

19ਮਨਮੁਖਿ ਝੂਠੋ ਝੂਠੁ ਕਮਾਵੈ ॥

20ਖਸਮੈ ਕਾ ਮਹਲੁ ਕਦੇ ਨ ਪਾਵੈ ॥

21ਦੂਜੈ ਲਗੀ ਭਰਮਿ ਭੁਲਾਵੈ ॥

22ਮਮਤਾ ਬਾਧਾ ਆਵੈ ਜਾਵੈ ॥੧॥

23ਦੋਹਾਗਣੀ ਕਾ ਮਨ ਦੇਖੁ ਸੀਗਾਰੁ ॥

24ਪੁਤ੍ਰ ਕਲਤਿ ਧਨਿ ਮਾਇਆ ਚਿਤੁ ਲਾਏ ਝੂਠੁ ਮੋਹੁ ਪਾਖੰਡ ਵਿਕਾਰੁ ॥੧॥ ਰਹਾੳ ॥

25ਸਦਾ ਸੋਹਾਗਣਿ ਜੋ ਪ੍ਰਭ ਭਾਵੈ ॥

26ਗੁਰ ਸਬਦੀ ਸੀਗਾਰੁ ਬਣਾਵੈ ॥

27ਸੇਜ ਸੁਖਾਲੀ ਅਨਦਿਨੁ ਹਰਿ ਰਾਵੈ ॥

28ਮਿਲਿ ਪ੍ਰੀਤਮ ਸਦਾ ਸੁਖੁ ਪਾਵੈ ॥੨॥

29ਸਾ ਸੋਹਾਗਣਿ ਸਾਚੀ ਜਿਸੁ ਸਾਚਿ ਪਿਆਰੁ ॥

30ਅਪਣਾ ਪਿਰੁ ਰਾਖੈ ਸਦਾ ਉਰ ਧਾਰਿ ॥

31ਨੇੜੈ ਵੇਖੈ ਸਦਾ ਹਦੂਰਿ ॥

32ਮੇਰਾ ਪ੍ਰਭੁ ਸਰਬ ਰਹਿਆ ਭਰਪੂਰਿ ॥੩॥

33ਆਗੈ ਜਾਤਿ ਰੂਪੁ ਨ ਜਾਇ ॥

34ਤੇਹਾ ਹੋਵੈ ਜੇਹੇ ਕਰਮ ਕਮਾਇ ॥

35ਸਬਦੇ ਊਚੋ ਊਚਾ ਹੋਇ ॥

36ਨਾਨਕ ਸਾਚਿ ਸਮਾਵੈ ਸੋਇ ॥੪॥੮॥੪੭॥

37ਆਸਾ ਮਹਲਾ ੩ ॥

38ਭਗਤਿ ਰਤਾ ਜਨੁ ਸਹਜਿ ਸੁਭਾਇ ॥

39ਗੁਰ ਕੈ ਭੈ ਸਾਚੈ ਸਾਚਿ ਸਮਾਇ ॥

40ਬਿਨੁ ਗੁਰ ਪੂਰੇ ਭਗਤਿ ਨ ਹੋਇ ॥

41ਮਨਮੁਖ ਰੁੰਨੇ ਅਪਨੀ ਪਤਿ ਖੋਇ ॥੧॥

42ਮੇਰੇ ਮਨ ਹਰਿ ਜਪਿ ਸਦਾ ਧਿਆਇ ॥

43ਸਦਾ ਅਨੰਦੁ ਹੋਵੈ ਦਿਨੁ ਰਾਤੀ ਜੋ ਇਛੈ ਸੋਈ ਫਲੁ ਪਾਇ ॥੧॥ ਰਹਾਉ ॥

44ਗੁਰ ਪੂਰੇ ਤੇ ਪੂਰਾ ਪਾਏ ॥

45ਹਿਰਦੈ ਸਬਦੁ ਸਚੁ ਨਾਮੁ ਵਸਾਏ ॥

46ਅੰਤਰੁ ਨਿਰਮਲੁ ਅੰਮ੍ਰਿਤ ਸਰਿ ਨਾਏ ॥

47ਸਦਾ ਸੂਚੇ ਸਾਚਿ ਸਮਾਏ ॥੨॥

48ਹਰਿ ਪ੍ਰਭੁ ਵੇਖੈ ਸਦਾ ਹਜੂਰਿ ॥

49ਗੁਰ ਪਰਸਾਦਿ ਰਹਿਆ ਭਰਪੂਰਿ ॥

50ਜਹਾ ਜਾਉ ਤਹ ਵੇਖਾ ਸੋਇ ॥

51ਗੁਰ ਬਿਨੁ ਦਾਤਾ ਅਵਰੁ ਨ ਕੋਇ ॥੩॥

52ਗੁਰੁ ਸਾਗਰੁ ਪੂਰਾ ਭੰਡਾਰ ॥

53ਊਤਮ ਰਤਨ ਜਵਾਹਰ ਅਪਾਰ ॥

54ਗੁਰ ਪਰਸਾਦੀ ਦੇਵਣਹਾਰੁ ॥

55ਨਾਨਕ ਬਖਸੇ ਬਖਸਣਹਾਰੁ ॥੪॥੯॥੪੮॥

56ਆਸਾ ਮਹਲਾ ੩ ॥

57ਗੁਰੁ ਸਾਇਰੁ ਸਤਿਗੁਰੁ ਸਚੁ ਸੋਇ ॥

58ਪੂਰੈ ਭਾਗਿ ਗੁਰ ਸੇਵਾ ਹੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath