ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 364 · Raag Aasaa · Guru Amar Daas Ji

1ਸੋ ਬੂਝੈ ਜਿਸੁ ਆਪਿ ਬੁਝਾਏ ॥

2ਗੁਰ ਪਰਸਾਦੀ ਸੇਵ ਕਰਾਏ ॥੧॥

3ਗਿਆਨ ਰਤਨਿ ਸਭ ਸੋਝੀ ਹੋਇ ॥

4ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥

5ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥

6ਪੂਰੇ ਗੁਰ ਤੇ ਸੋਝੀ ਪਾਏ ॥

7ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥

8ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥

9ਜੰਮਣੁ ਮਰਣਾ ਹੈ ਸੰਸਾਰੁ ॥

10ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥

11ਪਰ ਨਿੰਦਾ ਬਹੁ ਕੂੜੁ ਕਮਾਵੈ ॥

12ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥

13ਸਤਸੰਗਤਿ ਮਿਲਿ ਸਭ ਸੋਝੀ ਪਾਏ ॥

14ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥

15ਭਾਣਾ ਮੰਨੇ ਸਦਾ ਸੁਖੁ ਹੋਇ ॥

16ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥

17ਆਸਾ ਮਹਲਾ ੩ ਪੰਚਪਦੇ ॥

18ਸਬਦਿ ਮਰੈ ਤਿਸੁ ਸਦਾ ਅਨੰਦ ॥

19ਸਤਿਗੁਰ ਭੇਟੇ ਗੁਰ ਗੋਬਿੰਦ ॥

20ਨਾ ਫਿਰਿ ਮਰੈ ਨ ਆਵੈ ਜਾਇ ॥

21ਪੂਰੇ ਗੁਰ ਤੇ ਸਾਚਿ ਸਮਾਇ ॥੧॥

22ਜਿਨੑ ਕਉ ਨਾਮੁ ਲਿਖਿਆ ਧੁਰਿ ਲੇਖੁ ॥

23ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥

24ਜਿਨੑ ਕਉ ਹਰਿ ਪ੍ਰਭੁ ਲਏ ਮਿਲਾਇ ॥

25ਤਿਨੑ ਕੀ ਗਹਣ ਗਤਿ ਕਹੀ ਨ ਜਾਇ ॥

26ਪੂਰੈ ਸਤਿਗੁਰ ਦਿਤੀ ਵਡਿਆਈ ॥

27ਊਤਮ ਪਦਵੀ ਹਰਿ ਨਾਮਿ ਸਮਾਈ ॥੨॥

28ਜੋ ਕਿਛੁ ਕਰੇ ਸੁ ਆਪੇ ਆਪਿ ॥

29ਏਕ ਘੜੀ ਮਹਿ ਥਾਪਿ ਉਥਾਪਿ ॥

30ਕਹਿ ਕਹਿ ਕਹਣਾ ਆਖਿ ਸੁਣਾਏ ॥ ਜੇ ਸਉ ਘਾਲੇ ਥਾਇ ਨ ਪਾਏ ॥੩॥

31ਜਿਨੑ ਕੈ ਪੋਤੈ ਪੁੰਨੁ ਤਿਨੑਾ ਗੁਰੂ ਮਿਲਾਏ ॥

32ਸਚੁ ਬਾਣੀ ਗੁਰੁ ਸਬਦੁ ਸੁਣਾਏ ॥

33ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥

34ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥

35ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥

36ਜਿਸ ਨੋ ਬਖਸੇ ਸਾਚਾ ਸੋਇ ॥

37ਪੂਰੈ ਸਬਦਿ ਮੰਨਿ ਵਸਾਏ ॥

38ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥

39ਆਸਾ ਮਹਲਾ ੩ ॥

40ਨਿਰਤਿ ਕਰੇ ਬਹੁ ਵਾਜੇ ਵਜਾਏ ॥

41ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥

42ਅੰਤਰਿ ਲੋਭੁ ਭਰਮੁ ਅਨਲ ਵਾਉ ॥

43ਦੀਵਾ ਬਲੈ ਨ ਸੋਝੀ ਪਾਇ ॥੧॥

44ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥

45ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥

46ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥

47ਪੂਰੇ ਤਾਲ ਵਿਚਹੁ ਆਪੁ ਗਵਾਇ ॥

48ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥

49ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥

50ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥

51ਗੁਰ ਕਾ ਸਬਦੁ ਸਹਜਿ ਵੀਚਾਰੁ ॥

52ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥

53ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath