ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 365 · Raag Aasaa · Guru Amar Daas Ji

1ਏਹਾ ਭਗਤਿ ਜਨੁ ਜੀਵਤ ਮਰੈ ॥

2ਗੁਰ ਪਰਸਾਦੀ ਭਵਜਲੁ ਤਰੈ ॥

3ਗੁਰ ਕੈ ਬਚਨਿ ਭਗਤਿ ਥਾਇ ਪਾਇ ॥

4ਹਰਿ ਜੀਉ ਆਪਿ ਵਸੈ ਮਨਿ ਆਇ ॥੪॥

5ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥

6ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥

7ਭਗਤਿ ਰਤੇ ਤਿਨੑ ਸਚੀ ਸੋਇ ॥

8ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥

9ਆਸਾ ਘਰੁ ੮ ਕਾਫੀ ਮਹਲਾ ੩

10ੴ ਸਤਿਗੁਰ ਪ੍ਰਸਾਦਿ ॥

11ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥

12ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥

13ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥

14ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥

15ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥

16ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥

17ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥

18ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥

19ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥

20ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥

21ਆਸਾ ਮਹਲਾ ੪ ਘਰੁ ੨

22ੴ ਸਤਿਗੁਰ ਪ੍ਰਸਾਦਿ ॥

23ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥

24ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥

25ਸਭ ਤੇਰੀ ਤੂੰ ਸਭਨੀ ਧਿਆਇਆ ॥

26ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥

27ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥

28ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥

29ਤੂੰ ਦਰੀਆਉ ਸਭ ਤੁਝ ਹੀ ਮਾਹਿ ॥

30ਤੁਝ ਬਿਨੁ ਦੂਜਾ ਕੋਈ ਨਾਹਿ ॥

31ਜੀਅ ਜੰਤ ਸਭਿ ਤੇਰਾ ਖੇਲੁ ॥

32ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥

33ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥

34ਹਰਿ ਗੁਣ ਸਦ ਹੀ ਆਖਿ ਵਖਾਣੈ ॥

35ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥

36ਸਹਜੇ ਹੀ ਹਰਿ ਨਾਮਿ ਸਮਾਇਆ ॥੩॥

37ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥

38ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥

39ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥

40ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath