ਗੁਰੂ ਗ੍ਰੰਥ ਸਾਹਿਬ 366 · Raag Aasaa
1ੴ ਸਤਿਗੁਰ ਪ੍ਰਸਾਦਿ ॥
2ਰਾਗੁ ਆਸਾ ਘਰੁ ੨ ਮਹਲਾ ੪ ॥
3ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥
4ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥
5ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥
6ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥
7ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥
8ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥
9ਜਿਨੑ ਸਿਉ ਧੜੇ ਕਰਹਿ ਸੇ ਜਾਹਿ ॥
10ਝੂਠੁ ਧੜੇ ਕਰਿ ਪਛੋਤਾਹਿ ॥
11ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥
12ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥
13ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥
14ਮਾਇਆ ਕਉ ਲੂਝਹਿ ਗਾਵਾਰੀ ॥
15ਜਨਮਿ ਮਰਹਿ ਜੂਐ ਬਾਜੀ ਹਾਰੀ ॥
16ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥
17ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥
18ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥
19ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ ॥
20ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥
21ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥
22ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥
23ਜੈਸਾ ਬੀਜੈ ਤੈਸਾ ਖਾਵੈ ॥
24ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥
25ਆਸਾ ਮਹਲਾ ੪ ॥
26ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥
27ਗੁਰਬਾਣੀ ਹਰਿ ਅਲਖੁ ਲਖਾਇਆ ॥੧॥
28ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥
29ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥
30ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥
31ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥
32ਦੂਜੈ ਭਾਇ ਭਵਹਿ ਬਿਖੁ ਮਾਇਆ ॥
33ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥
34ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥
35ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥
36ਆਸਾ ਮਹਲਾ ੪ ॥
37ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥
38ਨਾਮੁ ਜਪੀ ਨਾਮੋ ਸੁਖ ਸਾਰੁ ॥੧॥
39ਨਾਮੁ ਜਪਹੁ ਮੇਰੇ ਸਾਜਨ ਸੈਨਾ ॥
40ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥
41ਨਾਮ ਬਿਨਾ ਨਹੀ ਜੀਵਿਆ ਜਾਇ ॥
42ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥
43ਨਾਮਹੀਨ ਕਾਲਖ ਮੁਖਿ ਮਾਇਆ ॥
44ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath