ਗੁਰੂ ਗ੍ਰੰਥ ਸਾਹਿਬ 367 · Raag Aasaa · Guru Raam Daas Ji
1ਵਡਾ ਵਡਾ ਹਰਿ ਭਾਗ ਕਰਿ ਪਾਇਆ ॥
2ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥
3ਆਸਾ ਮਹਲਾ ੪ ॥
4ਗੁਣ ਗਾਵਾ ਗੁਣ ਬੋਲੀ ਬਾਣੀ ॥
5ਗੁਰਮੁਖਿ ਹਰਿ ਗੁਣ ਆਖਿ ਵਖਾਣੀ ॥੧॥
6ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥
7ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਗੁਣ ਪਰਮਾਨੰਦਾ ॥੧॥ ਰਹਾਉ ॥
8ਹਰਿ ਗੁਣ ਗਾਵੈ ਹਰਿ ਜਨ ਲੋਗਾ ॥
9ਵਡੈ ਭਾਗਿ ਪਾਏ ਹਰਿ ਨਿਰਜੋਗਾ ॥੨॥
10ਗੁਣ ਵਿਹੂਣ ਮਾਇਆ ਮਲੁ ਧਾਰੀ ॥
11ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥
12ਸਰੀਰਿ ਸਰੋਵਰਿ ਗੁਣ ਪਰਗਟਿ ਕੀਏ ॥
13ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥
14ਆਸਾ ਮਹਲਾ ੪ ॥
15ਨਾਮੁ ਸੁਣੀ ਨਾਮੋ ਮਨਿ ਭਾਵੈ ॥
16ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥੧॥
17ਨਾਮੁ ਜਪਹੁ ਗੁਰਮੁਖਿ ਪਰਗਾਸਾ ॥
18ਨਾਮ ਬਿਨਾ ਮੈ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ ॥
19ਨਾਮੈ ਸੁਰਤਿ ਸੁਨੀ ਮਨਿ ਭਾਈ ॥
20ਜੋ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥੨॥
21ਨਾਮਹੀਣ ਗਏ ਮੂੜ ਨੰਗਾ ॥
22ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥੩॥
23ਆਪੇ ਥਾਪੇ ਥਾਪਿ ਉਥਾਪੇ ॥
24ਨਾਨਕ ਨਾਮੁ ਦੇਵੈ ਹਰਿ ਆਪੇ ॥੪॥੬॥੫੮॥
25ਆਸਾ ਮਹਲਾ ੪ ॥
26ਗੁਰਮੁਖਿ ਹਰਿ ਹਰਿ ਵੇਲਿ ਵਧਾਈ ॥
27ਫਲ ਲਾਗੇ ਹਰਿ ਰਸਕ ਰਸਾਈ ॥੧॥
28ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥
29ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥੧॥ ਰਹਾਉ ॥
30ਹਰਿ ਹਰਿ ਗੁਰ ਮਹਿ ਭਗਤਿ ਰਖਾਈ ॥
31ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥੨॥
32ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥
33ਜਿਉ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥
34ਜੇ ਵਡ ਭਾਗ ਹੋਵਹਿ ਵਡ ਊਚੇ ॥
35ਨਾਨਕ ਨਾਮੁ ਜਪਹਿ ਸਚਿ ਸੂਚੇ ॥੪॥੭॥੫੯॥
36ਆਸਾ ਮਹਲਾ ੪ ॥
37ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥
38ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥੧॥
39ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥
40ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥੧॥ ਰਹਾਉ ॥
41ਨਾਮੋ ਨਾਮੁ ਸੁਣੀ ਮਨੁ ਸਰਸਾ ॥
42ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥
43ਨਾਮ ਬਿਨਾ ਕੁਸਟੀ ਮੋਹ ਅੰਧਾ ॥
44ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥
45ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥
46ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath