ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 368 · Raag Aasaa

1ੴ ਸਤਿਗੁਰ ਪ੍ਰਸਾਦਿ ॥

2ਮਹਲਾ ੪ ਰਾਗੁ ਆਸਾ ਘਰੁ ੬ ਕੇ ੩ ॥

3ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ ॥

4ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੂਆ ਹਰਿ ਰੰਗਿ ਭੇਨ ॥੧॥

5ਜੋਗੀ ਹਰਿ ਦੇਹੁ ਮਤੀ ਉਪਦੇਸੁ ॥

6ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥

7ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਖੇਲ ॥

8ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥

9ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿ ਜਾਮੈ ਹਰਿਆ ਖੇਤੁ ॥

10ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ ॥੩॥

11ਜੋਗੀ ਜੰਗਮ ਸ੍ਰਿਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ ॥

12ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ ॥੪॥੯॥੬੧॥

13ਆਸਾ ਮਹਲਾ ੪ ॥

14ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥

15ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥੧॥

16ਮੇਰੈ ਮਨਿ ਐਸੀ ਭਗਤਿ ਬਨਿ ਆਈ ॥

17ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥

18ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥

19ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥

20ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥

21ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮੑਾਰੈ ॥੩॥

22ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥

23ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥

24ਆਸਾ ਮਹਲਾ ੪ ॥

25ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥

26ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥

27ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥

28ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥

29ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥

30ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥

31ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥

32ਸੇਈ ਸੰਤ ਭਲੇ ਤੁਧੁ ਭਾਵਹਿ ਜਿਨੑ ਕੀ ਪਤਿ ਪਾਵਹਿ ਥਾਇ ॥੩॥

33ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥

34ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath