ਗੁਰੂ ਗ੍ਰੰਥ ਸਾਹਿਬ 369 · Raag Aasaa
1ੴ ਸਤਿਗੁਰ ਪ੍ਰਸਾਦਿ ॥
2ਰਾਗੁ ਆਸਾ ਘਰੁ ੮ ਕੇ ਕਾਫੀ ਮਹਲਾ ੪ ॥
3ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥
4ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥
5ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥
6ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥
7ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥
8ਚਲਣੁ ਅਜੁ ਕਿ ਕਲਿੑ ਧੁਰਹੁ ਫੁਰਮਾਇਆ ॥੨॥
9ਬਿਰਥਾ ਜਨਮੁ ਤਿਨਾ ਜਿਨੑੀ ਨਾਮੁ ਵਿਸਾਰਿਆ ॥
10ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥
11ਜੀਵਣਿ ਮਰਣਿ ਸੁਖੁ ਹੋਇ ਜਿਨੑਾ ਗੁਰੁ ਪਾਇਆ ॥
12ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥
13ਆਸਾ ਮਹਲਾ ੪ ॥
14ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥
15ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥
16ਜਿਨੑ ਧੁਰਿ ਲਿਖਿਆ ਲੇਖੁ ਤਿਨੑੀ ਨਾਮੁ ਕਮਾਇਆ ॥
17ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥
18ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥
19ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥
20ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥
21ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥
22ਨਾਨਕ ਆਪੇ ਆਪਿ ਆਪਿ ਖੁਆਈਐ ॥
23ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥
24ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ
25ੴ ਸਤਿਗੁਰ ਪ੍ਰਸਾਦਿ ॥
26ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥
27ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥
28ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥
29ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥
30ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥
31ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥
32ਆਸਾਵਰੀ ਮਹਲਾ ੪ ॥
33ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥
34ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥
35ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥
36ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath