ਗੁਰੂ ਗ੍ਰੰਥ ਸਾਹਿਬ 36 · Siree Raag · Guru Amar Daas Ji
1ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ ॥
2ਪਾਪੋ ਪਾਪੁ ਕਮਾਵਦੇ ਪਾਪੇ ਪਚਹਿ ਪਚਾਇ ॥
3ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥
4ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਪਾਇ ॥੪॥੨੩॥੫੬॥
5ਸ੍ਰੀਰਾਗੁ ਮਹਲਾ ੩ ॥
6ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥
7ਗੁਰ ਪਰਸਾਦੀ ਮਨਿ ਵਸੈ ਨਾਮੇ ਰਹੈ ਸਮਾਇ ॥
8ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥
9ਮਨ ਰੇ ਨਿਜ ਘਰਿ ਵਾਸਾ ਹੋਇ ॥
10ਰਾਮ ਨਾਮੁ ਸਾਲਾਹਿ ਤੂ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥
11ਹਰਿ ਇਕੋ ਦਾਤਾ ਵਰਤਦਾ ਦੂਜਾ ਅਵਰੁ ਨ ਕੋਇ ॥
12ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥
13ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥
14ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥
15ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥
16ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥
17ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ ॥
18ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥
19ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥
20ਸਿਰੀਰਾਗੁ ਮਹਲਾ ੩ ॥
21ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥
22ਗੁਰ ਸਬਦੀ ਸਚੁ ਪਾਇਆ ਦੂਖ ਨਿਵਾਰਣਹਾਰੁ ॥
23ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥
24ਕਿਰਪਾ ਕਰਿ ਕੈ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥
25ਮਨ ਰੇ ਸਦਾ ਅਨੰਦੁ ਗੁਣ ਗਾਇ ॥
26ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥
27ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥
28ਗੁਰ ਸਬਦੀ ਮਨੁ ਮੋਹਿਆ ਕਹਣਾ ਕਛੂ ਨ ਜਾਇ ॥
29ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥
30ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥
31ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥
32ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥
33ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥
34ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥੩॥
35ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥
36ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥
37ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥
38ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਸਮਾਇ ॥੪॥੨੫॥੫੮॥
39ਸਿਰੀਰਾਗੁ ਮਹਲਾ ੩ ॥
40ਗੁਣਵੰਤੀ ਸਚੁ ਪਾਇਆ ਤ੍ਰਿਸਨਾ ਤਜਿ ਵਿਕਾਰ ॥
41ਗੁਰ ਸਬਦੀ ਮਨੁ ਰੰਗਿਆ ਰਸਨਾ ਪ੍ਰੇਮ ਪਿਆਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath