ਗੁਰੂ ਗ੍ਰੰਥ ਸਾਹਿਬ 370 · Raag Aasaa · Guru Raam Daas Ji
1ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥
2ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥
3ਰਾਗੁ ਆਸਾ ਘਰੁ ੨ ਮਹਲਾ ੫
4ੴ ਸਤਿਗੁਰ ਪ੍ਰਸਾਦਿ ॥
5ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥
6ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥
7ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥
8ਹਮ ਆਈ ਵਸਗਤਿ ਗੁਰ ਪਰਸਾਦੇ ॥੧॥
9ਐਸਾ ਦੇਖਿ ਬਿਮੋਹਿਤ ਹੋਏ ॥
10ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥
11ਇਕਿ ਫਿਰਹਿ ਉਦਾਸੀ ਤਿਨੑ ਕਾਮਿ ਵਿਆਪੈ ॥
12ਇਕਿ ਸੰਚਹਿ ਗਿਰਹੀ ਤਿਨੑ ਹੋਇ ਨ ਆਪੈ ॥
13ਇਕਿ ਸਤੀ ਕਹਾਵਹਿ ਤਿਨੑ ਬਹੁਤੁ ਕਲਪਾਵੈ ॥
14ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥
15ਤਪੁ ਕਰਤੇ ਤਪਸੀ ਭੂਲਾਏ ॥
16ਪੰਡਿਤ ਮੋਹੇ ਲੋਭਿ ਸਬਾਏ ॥
17ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥
18ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥
19ਗਿਆਨੀ ਕੀ ਹੋਇ ਵਰਤੀ ਦਾਸਿ ॥
20ਕਰ ਜੋੜੇ ਸੇਵਾ ਕਰੇ ਅਰਦਾਸਿ ॥
21ਜੋ ਤੂੰ ਕਹਹਿ ਸੁ ਕਾਰ ਕਮਾਵਾ ॥
22ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥
23ਆਸਾ ਮਹਲਾ ੫ ॥
24ਸਸੂ ਤੇ ਪਿਰਿ ਕੀਨੀ ਵਾਖਿ ॥
25ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥
26ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥
27ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥
28ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥
29ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥
30ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥
31ਦੁਤੀਆ ਤਿਆਗੀ ਲੋਗਾ ਰੀਤਿ ॥
32ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥
33ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥
34ਸਹਜ ਗੁਫਾ ਮਹਿ ਆਸਣੁ ਬਾਧਿਆ ॥
35ਜੋਤਿ ਸਰੂਪ ਅਨਾਹਦੁ ਵਾਜਿਆ ॥
36ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥
37ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥
38ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥
39ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥
40ਜਨਮਿ ਨ ਮਰੈ ਨ ਆਵੈ ਨ ਜਾਇ ॥
41ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥
42ਆਸਾ ਮਹਲਾ ੫ ॥
43ਨਿਜ ਭਗਤੀ ਸੀਲਵੰਤੀ ਨਾਰਿ ॥
44ਰੂਪਿ ਅਨੂਪ ਪੂਰੀ ਆਚਾਰਿ ॥
45ਜਿਤੁ ਗ੍ਰਿਹਿ ਵਸੈ ਸੋ ਗ੍ਰਿਹੁ ਸੋਭਾਵੰਤਾ ॥
46ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥
47ਸੁਕਰਣੀ ਕਾਮਣਿ ਗੁਰ ਮਿਲਿ ਹਮ ਪਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath