ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 371 · Raag Aasaa · Guru Arjan Dev Ji

1ਜਜਿ ਕਾਜਿ ਪਰਥਾਇ ਸੁਹਾਈ ॥੧॥ ਰਹਾਉ ॥

2ਜਿਚਰੁ ਵਸੀ ਪਿਤਾ ਕੈ ਸਾਥਿ ॥

3ਤਿਚਰੁ ਕੰਤੁ ਬਹੁ ਫਿਰੈ ਉਦਾਸਿ ॥

4ਕਰਿ ਸੇਵਾ ਸਤ ਪੁਰਖੁ ਮਨਾਇਆ ॥

5ਗੁਰਿ ਆਣੀ ਘਰ ਮਹਿ ਤਾ ਸਰਬ ਸੁਖ ਪਾਇਆ ॥੨॥

6ਬਤੀਹ ਸੁਲਖਣੀ ਸਚੁ ਸੰਤਤਿ ਪੂਤ ॥ ਆਗਿਆਕਾਰੀ ਸੁਘੜ ਸਰੂਪ ॥

7ਇਛ ਪੂਰੇ ਮਨ ਕੰਤ ਸੁਆਮੀ ॥

8ਸਗਲ ਸੰਤੋਖੀ ਦੇਰ ਜੇਠਾਨੀ ॥੩॥

9ਸਭ ਪਰਵਾਰੈ ਮਾਹਿ ਸਰੇਸਟ ॥

10ਮਤੀ ਦੇਵੀ ਦੇਵਰ ਜੇਸਟ ॥

11ਧੰਨੁ ਸੁ ਗ੍ਰਿਹੁ ਜਿਤੁ ਪ੍ਰਗਟੀ ਆਇ ॥

12ਜਨ ਨਾਨਕ ਸੁਖੇ ਸੁਖਿ ਵਿਹਾਇ ॥੪॥੩॥

13ਆਸਾ ਮਹਲਾ ੫ ॥

14ਮਤਾ ਕਰਉ ਸੋ ਪਕਨਿ ਨ ਦੇਈ ॥

15ਸੀਲ ਸੰਜਮ ਕੈ ਨਿਕਟਿ ਖਲੋਈ ॥

16ਵੇਸ ਕਰੇ ਬਹੁ ਰੂਪ ਦਿਖਾਵੈ ॥

17ਗ੍ਰਿਹਿ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥੧॥

18ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥

19ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ ॥

20ਧੁਰ ਕੀ ਭੇਜੀ ਆਈ ਆਮਰਿ ॥

21ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥

22ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥

23ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥੨॥

24ਜਹ ਬੈਸਉ ਤਹ ਨਾਲੇ ਬੈਸੈ ॥

25ਸਗਲ ਭਵਨ ਮਹਿ ਸਬਲ ਪ੍ਰਵੇਸੈ ॥

26ਹੋਛੀ ਸਰਣਿ ਪਇਆ ਰਹਣੁ ਨ ਪਾਈ ॥

27ਕਹੁ ਮੀਤਾ ਹਉ ਕੈ ਪਹਿ ਜਾਈ ॥੩॥

28ਸੁਣਿ ਉਪਦੇਸੁ ਸਤਿਗੁਰ ਪਹਿ ਆਇਆ ॥

29ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥

30ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥

31ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥੪॥

32ਘਰੁ ਮੇਰਾ ਇਹ ਨਾਇਕਿ ਹਮਾਰੀ ॥

33ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥

34ਆਸਾ ਮਹਲਾ ੫ ॥

35ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥

36ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥

37ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥

38ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥

39ਮਹਾ ਅਨੰਦ ਅਚਿੰਤ ਸਹਜਾਇਆ ॥

40ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ ॥

41ਸਤਿਗੁਰਿ ਮੋ ਕਉ ਦੀਆ ਉਪਦੇਸੁ ॥

42ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥

43ਜੋ ਕਿਛੁ ਕਰੀ ਸੁ ਤੇਰਾ ਤਾਣੁ ॥

44ਤੂੰ ਮੇਰੀ ਓਟ ਤੂੰਹੈ ਦੀਬਾਣੁ ॥੨॥

45ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥

46ਆਨ ਨ ਬੀਆ ਤੇਰੀ ਸਮਸਰਿ ॥

47ਤੇਰੇ ਸੇਵਕ ਕਉ ਕਿਸ ਕੀ ਕਾਣਿ ॥

48ਸਾਕਤੁ ਭੂਲਾ ਫਿਰੈ ਬੇਬਾਣਿ ॥੩॥

49ਤੇਰੀ ਵਡਿਆਈ ਕਹੀ ਨ ਜਾਇ ॥

50ਜਹ ਕਹ ਰਾਖਿ ਲੈਹਿ ਗਲਿ ਲਾਇ ॥

51ਨਾਨਕ ਦਾਸ ਤੇਰੀ ਸਰਣਾਈ ॥

52ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath