ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 372 · Raag Aasaa

1ਆਸਾ ਮਹਲਾ ੫ ॥

2ਪਰਦੇਸੁ ਝਾਗਿ ਸਉਦੇ ਕਉ ਆਇਆ ॥

3ਵਸਤੁ ਅਨੂਪ ਸੁਣੀ ਲਾਭਾਇਆ ॥

4ਗੁਣ ਰਾਸਿ ਬੰਨਿੑ ਪਲੈ ਆਨੀ ॥

5ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥

6ਸਾਹ ਵਾਪਾਰੀ ਦੁਆਰੈ ਆਏ ॥

7ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥

8ਸਾਹਿ ਪਠਾਇਆ ਸਾਹੈ ਪਾਸਿ ॥

9ਅਮੋਲ ਰਤਨ ਅਮੋਲਾ ਰਾਸਿ ॥

10ਵਿਸਟੁ ਸੁਭਾਈ ਪਾਇਆ ਮੀਤ ॥

11ਸਉਦਾ ਮਿਲਿਆ ਨਿਹਚਲ ਚੀਤ ॥੨॥

12ਭਉ ਨਹੀ ਤਸਕਰ ਪਉਣ ਨ ਪਾਨੀ ॥

13ਸਹਜਿ ਵਿਹਾਝੀ ਸਹਜਿ ਲੈ ਜਾਨੀ ॥

14ਸਤ ਕੈ ਖਟਿਐ ਦੁਖੁ ਨਹੀ ਪਾਇਆ ॥

15ਸਹੀ ਸਲਾਮਤਿ ਘਰਿ ਲੈ ਆਇਆ ॥੩॥

16ਮਿਲਿਆ ਲਾਹਾ ਭਏ ਅਨੰਦ ॥

17ਧੰਨੁ ਸਾਹ ਪੂਰੇ ਬਖਸਿੰਦ ॥

18ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥

19ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥

20ਆਸਾ ਮਹਲਾ ੫ ॥

21ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥

22ਨਹ ਦੇਖਿਓ ਰੂਪ ਰੰਗ ਸਂੀਗਾਰੋ ॥

23ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥

24ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥

25ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥

26ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥

27ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥

28ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥

29ਆਂਗਨਿ ਮੇਰੈ ਸੋਭਾ ਚੰਦ ॥

30ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥

31ਬਸਤ੍ਰ ਹਮਾਰੇ ਰੰਗਿ ਚਲੂਲ ॥

32ਸਗਲ ਆਭਰਣ ਸੋਭਾ ਕੰਠਿ ਫੂਲ ॥

33ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥

34ਦੁਸਟ ਦੂਤ ਕੀ ਚੂਕੀ ਕਾਨਿ ॥੩॥

35ਸਦ ਖੁਸੀਆ ਸਦਾ ਰੰਗ ਮਾਣੇ ॥

36ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥

37ਕਹੁ ਨਾਨਕ ਜਉ ਪਿਰਹਿ ਸੀਗਾਰੀ ॥

38ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥

39ਆਸਾ ਮਹਲਾ ੫ ॥

40ਦਾਨੁ ਦੇਇ ਕਰਿ ਪੂਜਾ ਕਰਨਾ ॥

41ਲੈਤ ਦੇਤ ਉਨੑ ਮੂਕਰਿ ਪਰਨਾ ॥

42ਜਿਤੁ ਦਰਿ ਤੁਮੑ ਹੈ ਬ੍ਰਾਹਮਣ ਜਾਣਾ ॥

43ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥

44ਐਸੇ ਬ੍ਰਾਹਮਣ ਡੂਬੇ ਭਾਈ ॥

45ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥

46ਅੰਤਰਿ ਲੋਭੁ ਫਿਰਹਿ ਹਲਕਾਏ ॥

47ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥

48ਮਾਇਆ ਮੂਠਾ ਚੇਤੈ ਨਾਹੀ ॥

49ਭਰਮੇ ਭੂਲਾ ਬਹੁਤੀ ਰਾਹੀ ॥੨॥

50ਬਾਹਰਿ ਭੇਖ ਕਰਹਿ ਘਨੇਰੇ ॥

51ਅੰਤਰਿ ਬਿਖਿਆ ਉਤਰੀ ਘੇਰੇ ॥

52ਅਵਰ ਉਪਦੇਸੈ ਆਪਿ ਨ ਬੂਝੈ ॥

53ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥

54ਮੂਰਖ ਬਾਮਣ ਪ੍ਰਭੂ ਸਮਾਲਿ ॥

55ਦੇਖਤ ਸੁਨਤ ਤੇਰੈ ਹੈ ਨਾਲਿ ॥

56ਕਹੁ ਨਾਨਕ ਜੇ ਹੋਵੀ ਭਾਗੁ ॥

57ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥

58ਆਸਾ ਮਹਲਾ ੫ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath