ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 373 · Raag Aasaa · Guru Arjan Dev Ji

1ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥

2ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥

3ਤਪਤਿ ਬੁਝੀ ਗੁਰ ਸਬਦੀ ਮਾਇ ॥

4ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥

5ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥

6ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥

7ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥

8ਸਹਜ ਧੁਨਿ ਗਾਵੈ ਮੰਗਲ ਮਨੂਆ

9ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥

10ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥

11ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥

12ਆਸਾ ਮਹਲਾ ੫ ॥

13ਅਰੜਾਵੈ ਬਿਲਲਾਵੈ ਨਿੰਦਕੁ ॥

14ਪਾਰਬ੍ਰਹਮੁ ਪਰਮੇਸਰੁ ਬਿਸਰਿਆ ਅਪਣਾ ਕੀਤਾ ਪਾਵੈ ਨਿੰਦਕੁ ॥੧॥ ਰਹਾਉ ॥

15ਜੇ ਕੋਈ ਉਸ ਕਾ ਸੰਗੀ ਹੋਵੈ ਨਾਲੇ ਲਏ ਸਿਧਾਵੈ ॥

16ਅਣਹੋਦਾ ਅਜਗਰੁ ਭਾਰੁ ਉਠਾਏ ਨਿੰਦਕੁ ਅਗਨੀ ਮਾਹਿ ਜਲਾਵੈ ॥੧॥

17ਪਰਮੇਸਰ ਕੈ ਦੁਆਰੈ ਜਿ ਹੋਇ ਬਿਤੀਤੈ ਸੁ ਨਾਨਕੁ ਆਖਿ ਸੁਣਾਵੈ ॥

18ਭਗਤ ਜਨਾ ਕਉ ਸਦਾ ਅਨੰਦੁ ਹੈ ਹਰਿ ਕੀਰਤਨੁ ਗਾਇ ਬਿਗਸਾਵੈ ॥੨॥੧੦॥

19ਆਸਾ ਮਹਲਾ ੫ ॥

20ਜਉ ਮੈ ਕੀਓ ਸਗਲ ਸੀਗਾਰਾ ॥

21ਤਉ ਭੀ ਮੇਰਾ ਮਨੁ ਨ ਪਤੀਆਰਾ ॥

22ਅਨਿਕ ਸੁਗੰਧਤ ਤਨ ਮਹਿ ਲਾਵਉ ॥

23ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥

24ਮਨ ਮਹਿ ਚਿਤਵਉ ਐਸੀ ਆਸਾਈ ॥

25ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥

26ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥

27ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥

28ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥

29ਓਇ ਭੀ ਜਾਨਉ ਕਿਤੈ ਨ ਲੇਖੈ ॥

30ਪਤਿ ਸੋਭਾ ਅਰੁ ਮਾਨੁ ਮਹਤੁ ॥

31ਆਗਿਆਕਾਰੀ ਸਗਲ ਜਗਤੁ ॥

32ਗ੍ਰਿਹੁ ਐਸਾ ਹੈ ਸੁੰਦਰ ਲਾਲ ॥

33ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥

34ਬਿੰਜਨ ਭੋਜਨ ਅਨਿਕ ਪਰਕਾਰ ॥

35ਰੰਗ ਤਮਾਸੇ ਬਹੁਤੁ ਬਿਸਥਾਰ ॥

36ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥

37ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥

38ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥

39ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥੩॥

40ਖੋਜਤ ਖੋਜਤ ਸੁਨੀ ਇਹ ਸੋਇ ॥

41ਸਾਧਸੰਗਤਿ ਬਿਨੁ ਤਰਿਓ ਨ ਕੋਇ ॥

42ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥

43ਪੂਰੀ ਆਸਾ ਮਨੁ ਤ੍ਰਿਪਤਾਇਆ ॥

44ਪ੍ਰਭ ਮਿਲਿਆ ਤਾ ਚੂਕੀ ਡੰਝਾ ॥

45ਨਾਨਕ ਲਧਾ ਮਨ ਤਨ ਮੰਝਾ ॥੪॥੧੧॥

46ਆਸਾ ਮਹਲਾ ੫ ਪੰਚਪਦੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath