ਗੁਰੂ ਗ੍ਰੰਥ ਸਾਹਿਬ 374 · Raag Aasaa · Guru Arjan Dev Ji
1ਪ੍ਰਥਮੇ ਤੇਰੀ ਨੀਕੀ ਜਾਤਿ ॥
2ਦੁਤੀਆ ਤੇਰੀ ਮਨੀਐ ਪਾਂਤਿ ॥
3ਤ੍ਰਿਤੀਆ ਤੇਰਾ ਸੁੰਦਰ ਥਾਨੁ ॥
4ਬਿਗੜ ਰੂਪੁ ਮਨ ਮਹਿ ਅਭਿਮਾਨੁ ॥੧॥
5ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥
6ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥
7ਅਤਿ ਸੂਚੀ ਤੇਰੀ ਪਾਕਸਾਲ ॥
8ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥
9ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥
10ਸਭਿ ਬਿਧਿ ਖੋਈ ਲੋਭਿ ਸੁਆਨ ॥੨॥
11ਕਾਪਰ ਪਹਿਰਹਿ ਭੋਗਹਿ ਭੋਗ ॥
12ਆਚਾਰ ਕਰਹਿ ਸੋਭਾ ਮਹਿ ਲੋਗ ॥
13ਚੋਆ ਚੰਦਨ ਸੁਗੰਧ ਬਿਸਥਾਰ ॥
14ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥
15ਅਵਰ ਜੋਨਿ ਤੇਰੀ ਪਨਿਹਾਰੀ ॥
16ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥
17ਸੁਇਨਾ ਰੂਪਾ ਤੁਝ ਪਹਿ ਦਾਮ ॥
18ਸੀਲੁ ਬਿਗਾਰਿਓ ਤੇਰਾ ਕਾਮ ॥੪॥
19ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥
20ਸਾ ਬੰਦੀ ਤੇ ਲਈ ਛਡਾਇ ॥
21ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥
22ਕਹੁ ਨਾਨਕ ਸਫਲ ਓਹ ਕਾਇਆ ॥੫॥
23ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥
24ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥
25ਆਸਾ ਮਹਲਾ ੫ ਇਕਤੁਕੇ ੨ ॥
26ਜੀਵਤ ਦੀਸੈ ਤਿਸੁ ਸਰਪਰ ਮਰਣਾ ॥
27ਮੁਆ ਹੋਵੈ ਤਿਸੁ ਨਿਹਚਲੁ ਰਹਣਾ ॥੧॥
28ਜੀਵਤ ਮੁਏ ਮੁਏ ਸੇ ਜੀਵੇ ॥
29ਹਰਿ ਹਰਿ ਨਾਮੁ ਅਵਖਧੁ ਮੁਖਿ ਪਾਇਆ ਗੁਰ ਸਬਦੀ ਰਸੁ ਅੰਮ੍ਰਿਤੁ ਪੀਵੇ ॥੧॥ ਰਹਾਉ ॥
30ਕਾਚੀ ਮਟੁਕੀ ਬਿਨਸਿ ਬਿਨਾਸਾ ॥
31ਜਿਸੁ ਛੂਟੈ ਤ੍ਰਿਕੁਟੀ ਤਿਸੁ ਨਿਜ ਘਰਿ ਵਾਸਾ ॥੨॥
32ਊਚਾ ਚੜੈ ਸੁ ਪਵੈ ਪਇਆਲਾ ॥
33ਧਰਨਿ ਪੜੈ ਤਿਸੁ ਲਗੈ ਨ ਕਾਲਾ ॥੩॥
34ਭ੍ਰਮਤ ਫਿਰੇ ਤਿਨ ਕਿਛੂ ਨ ਪਾਇਆ ॥
35ਸੇ ਅਸਥਿਰ ਜਿਨ ਗੁਰ ਸਬਦੁ ਕਮਾਇਆ ॥੪॥
36ਜੀਉ ਪਿੰਡੁ ਸਭੁ ਹਰਿ ਕਾ ਮਾਲੁ ॥
37ਨਾਨਕ ਗੁਰ ਮਿਲਿ ਭਏ ਨਿਹਾਲ ॥੫॥੧੩॥
38ਆਸਾ ਮਹਲਾ ੫ ॥
39ਪੁਤਰੀ ਤੇਰੀ ਬਿਧਿ ਕਰਿ ਥਾਟੀ ॥
40ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥
41ਮੂਲੁ ਸਮਾਲਹੁ ਅਚੇਤ ਗਵਾਰਾ ॥
42ਇਤਨੇ ਕਉ ਤੁਮੑ ਕਿਆ ਗਰਬੇ ॥੧॥ ਰਹਾਉ ॥
43ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥
44ਅਵਰ ਵਸਤੁ ਤੁਝ ਪਾਹਿ ਅਮਾਨ ॥੨॥
45ਬਿਸਟਾ ਅਸਤ ਰਕਤੁ ਪਰੇਟੇ ਚਾਮ ॥
46ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥
47ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥
48ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥
49ਕਹੁ ਨਾਨਕ ਗੁਰ ਕਉ ਕੁਰਬਾਨੁ ॥
50ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥
51ਆਸਾ ਮਹਲਾ ੫ ਇਕਤੁਕੇ ਚਉਪਦੇ ॥
52ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
53ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥
54ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath