ਗੁਰੂ ਗ੍ਰੰਥ ਸਾਹਿਬ 375 · Raag Aasaa · Guru Arjan Dev Ji
1ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥
2ਚਾਰਿ ਪਹਰ ਚਹੁ ਜੁਗਹ ਸਮਾਨੇ ॥
3ਰੈਣਿ ਭਈ ਤਬ ਅੰਤੁ ਨ ਜਾਨੇ ॥੨॥
4ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥
5ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
6ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥
7ਆਤਮੁ ਚੀਨਿੑ ਪਰਮ ਸੁਖੁ ਪਾਇਆ ॥੪॥੧੫॥
8ਆਸਾ ਮਹਲਾ ੫ ॥
9ਹਰਿ ਸੇਵਾ ਮਹਿ ਪਰਮ ਨਿਧਾਨੁ ॥
10ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥੧॥
11ਹਰਿ ਮੇਰਾ ਸਾਥੀ ਸੰਗਿ ਸਖਾਈ ॥
12ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥੧॥ ਰਹਾਉ ॥
13ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥
14ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥੨॥
15ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥
16ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥੩॥
17ਗੁਰ ਕਿਰਪਾ ਤੇ ਇਹ ਮਤਿ ਆਵੈ ॥
18ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥੪॥੧੬॥
19ਆਸਾ ਮਹਲਾ ੫ ॥
20ਪ੍ਰਭੁ ਹੋਇ ਕ੍ਰਿਪਾਲੁ ਤ ਇਹੁ ਮਨੁ ਲਾਈ ॥
21ਸਤਿਗੁਰੁ ਸੇਵਿ ਸਭੈ ਫਲ ਪਾਈ ॥੧॥
22ਮਨ ਕਿਉ ਬੈਰਾਗੁ ਕਰਹਿਗਾ ਸਤਿਗੁਰੁ ਮੇਰਾ ਪੂਰਾ ॥
23ਮਨਸਾ ਕਾ ਦਾਤਾ ਸਭ ਸੁਖ ਨਿਧਾਨੁ ਅੰਮ੍ਰਿਤ ਸਰਿ ਸਦ ਹੀ ਭਰਪੂਰਾ ॥੧॥ ਰਹਾਉ ॥
24ਚਰਣ ਕਮਲ ਰਿਦ ਅੰਤਰਿ ਧਾਰੇ ॥
25ਪ੍ਰਗਟੀ ਜੋਤਿ ਮਿਲੇ ਰਾਮ ਪਿਆਰੇ ॥੨॥
26ਪੰਚ ਸਖੀ ਮਿਲਿ ਮੰਗਲੁ ਗਾਇਆ ॥
27ਅਨਹਦ ਬਾਣੀ ਨਾਦੁ ਵਜਾਇਆ ॥੩॥
28ਗੁਰੁ ਨਾਨਕੁ ਤੁਠਾ ਮਿਲਿਆ ਹਰਿ ਰਾਇ ॥
29ਸੁਖਿ ਰੈਣਿ ਵਿਹਾਣੀ ਸਹਜਿ ਸੁਭਾਇ ॥੪॥੧੭॥
30ਆਸਾ ਮਹਲਾ ੫ ॥
31ਕਰਿ ਕਿਰਪਾ ਹਰਿ ਪਰਗਟੀ ਆਇਆ ॥
32ਮਿਲਿ ਸਤਿਗੁਰ ਧਨੁ ਪੂਰਾ ਪਾਇਆ ॥੧॥
33ਐਸਾ ਹਰਿ ਧਨੁ ਸੰਚੀਐ ਭਾਈ ॥
34ਭਾਹਿ ਨ ਜਾਲੈ ਜਲਿ ਨਹੀ ਡੂਬੈ ਸੰਗੁ ਛੋਡਿ ਕਰਿ ਕਤਹੁ ਨ ਜਾਈ ॥੧॥ ਰਹਾਉ ॥
35ਤੋਟਿ ਨ ਆਵੈ ਨਿਖੁਟਿ ਨ ਜਾਇ ॥
36ਖਾਇ ਖਰਚਿ ਮਨੁ ਰਹਿਆ ਅਘਾਇ ॥੨॥
37ਸੋ ਸਚੁ ਸਾਹੁ ਜਿਸੁ ਘਰਿ ਹਰਿ ਧਨੁ ਸੰਚਾਣਾ ॥
38ਇਸੁ ਧਨ ਤੇ ਸਭੁ ਜਗੁ ਵਰਸਾਣਾ ॥੩॥
39ਤਿਨਿ ਹਰਿ ਧਨੁ ਪਾਇਆ ਜਿਸੁ ਪੁਰਬ ਲਿਖੇ ਕਾ ਲਹਣਾ ॥
40ਜਨ ਨਾਨਕ ਅੰਤਿ ਵਾਰ ਨਾਮੁ ਗਹਣਾ ॥੪॥੧੮॥
41ਆਸਾ ਮਹਲਾ ੫ ॥
42ਜੈਸੇ ਕਿਰਸਾਣੁ ਬੋਵੈ ਕਿਰਸਾਨੀ ॥
43ਕਾਚੀ ਪਾਕੀ ਬਾਢਿ ਪਰਾਨੀ ॥੧॥
44ਜੋ ਜਨਮੈ ਸੋ ਜਾਨਹੁ ਮੂਆ ॥
45ਗੋਵਿੰਦ ਭਗਤੁ ਅਸਥਿਰੁ ਹੈ ਥੀਆ ॥੧॥ ਰਹਾਉ ॥
46ਦਿਨ ਤੇ ਸਰਪਰ ਪਉਸੀ ਰਾਤਿ ॥
47ਰੈਣਿ ਗਈ ਫਿਰਿ ਹੋਇ ਪਰਭਾਤਿ ॥੨॥
48ਮਾਇਆ ਮੋਹਿ ਸੋਇ ਰਹੇ ਅਭਾਗੇ ॥
49ਗੁਰ ਪ੍ਰਸਾਦਿ ਕੋ ਵਿਰਲਾ ਜਾਗੇ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath