ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 376 · Raag Aasaa · Guru Arjan Dev Ji

1ਕਹੁ ਨਾਨਕ ਗੁਣ ਗਾਈਅਹਿ ਨੀਤ ॥

2ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥

3ਆਸਾ ਮਹਲਾ ੫ ॥

4ਨਉ ਨਿਧਿ ਤੇਰੈ ਸਗਲ ਨਿਧਾਨ ॥

5ਇਛਾ ਪੂਰਕੁ ਰਖੈ ਨਿਦਾਨ ॥੧॥

6ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥

7ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥

8ਜੋ ਤੂੰ ਕਰਹਿ ਸੋਈ ਪਰਵਾਣੁ ॥

9ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥

10ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥

11ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥

12ਸਾਚੇ ਸਾਹਿਬ ਅਲਖ ਅਭੇਵ ॥

13ਨਾਨਕ ਲਾਇਆ ਲਾਗਾ ਸੇਵ ॥੪॥੨੦॥

14ਆਸਾ ਮਹਲਾ ੫ ॥

15ਨਿਕਟਿ ਜੀਅ ਕੈ ਸਦ ਹੀ ਸੰਗਾ ॥

16ਕੁਦਰਤਿ ਵਰਤੈ ਰੂਪ ਅਰੁ ਰੰਗਾ ॥੧॥

17ਕਰ੍ਹੈ ਨ ਝੁਰੈ ਨਾ ਮਨੁ ਰੋਵਨਹਾਰਾ ॥

18ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ਹਮਾਰਾ ॥੧॥ ਰਹਾਉ ॥

19ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥

20ਜਿਸ ਕੀ ਮੀਰਾ ਰਾਖੈ ਆਣਿ ॥੨॥

21ਜੋ ਲਉਡਾ ਪ੍ਰਭਿ ਕੀਆ ਅਜਾਤਿ ॥

22ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥

23ਵੇਮੁਹਤਾਜਾ ਵੇਪਰਵਾਹੁ ॥

24ਨਾਨਕ ਦਾਸ ਕਹਹੁ ਗੁਰ ਵਾਹੁ ॥੪॥੨੧॥

25ਆਸਾ ਮਹਲਾ ੫ ॥

26ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥

27ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥

28ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥

29ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥

30ਵਜਹੁ ਸਾਹਿਬ ਕਾ ਸੇਵ ਬਿਰਾਨੀ ॥

31ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥

32ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥

33ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥੩॥

34ਕਹੁ ਨਾਨਕ ਪ੍ਰਭ ਦੀਨ ਦਇਆਲਾ ॥

35ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥

36ਆਸਾ ਮਹਲਾ ੫ ॥

37ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥

38ਈਹਾ ਊਹਾਂ ਉਨ ਸੰਗਿ ਕਾਮੁ ॥੧॥

39ਬਿਨੁ ਹਰਿ ਨਾਮ ਅਵਰੁ ਸਭੁ ਥੋਰਾ ॥

40ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥

41ਭਗਤਿ ਭੰਡਾਰ ਗੁਰਬਾਣੀ ਲਾਲ ॥

42ਗਾਵਤ ਸੁਨਤ ਕਮਾਵਤ ਨਿਹਾਲ ॥੨॥

43ਚਰਣ ਕਮਲ ਸਿਉ ਲਾਗੋ ਮਾਨੁ ॥

44ਸਤਿਗੁਰਿ ਤੂਠੈ ਕੀਨੋ ਦਾਨੁ ॥੩॥

45ਨਾਨਕ ਕਉ ਗੁਰਿ ਦੀਖਿਆ ਦੀਨੑ ॥

46ਪ੍ਰਭ ਅਬਿਨਾਸੀ ਘਟਿ ਘਟਿ ਚੀਨੑ ॥੪॥੨੩॥

47ਆਸਾ ਮਹਲਾ ੫ ॥

48ਅਨਦ ਬਿਨੋਦ ਭਰੇਪੁਰਿ ਧਾਰਿਆ ॥

49ਅਪੁਨਾ ਕਾਰਜੁ ਆਪਿ ਸਵਾਰਿਆ ॥੧॥

50ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥

51ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥

52ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥

53ਆਪੇ ਕਰਤਾ ਅਵਰੁ ਨ ਕੋਇ ॥੨॥

54ਜੀਅ ਜੰਤ ਸਭਿ ਤਾ ਕੈ ਹਾਥਿ ॥

55ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath