ਗੁਰੂ ਗ੍ਰੰਥ ਸਾਹਿਬ 377 · Raag Aasaa · Guru Arjan Dev Ji
1ਪੂਰਾ ਗੁਰੁ ਪੂਰੀ ਬਣਤ ਬਣਾਈ ॥
2ਨਾਨਕ ਭਗਤ ਮਿਲੀ ਵਡਿਆਈ ॥੪॥੨੪॥
3ਆਸਾ ਮਹਲਾ ੫ ॥
4ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥
5ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥
6ਊਤਮ ਮਤਿ ਮੇਰੈ ਰਿਦੈ ਤੂੰ ਆਉ ॥
7ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥
8ਤ੍ਰਿਪਤਿ ਅਘਾਵਨੁ ਸਾਚੈ ਨਾਇ ॥
9ਅਠਸਠਿ ਮਜਨੁ ਸੰਤ ਧੂਰਾਇ ॥੨॥
10ਸਭ ਮਹਿ ਜਾਨਉ ਕਰਤਾ ਏਕ ॥
11ਸਾਧਸੰਗਤਿ ਮਿਲਿ ਬੁਧਿ ਬਿਬੇਕ ॥੩॥
12ਦਾਸੁ ਸਗਲ ਕਾ ਛੋਡਿ ਅਭਿਮਾਨੁ ॥
13ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥
14ਆਸਾ ਮਹਲਾ ੫ ॥
15ਬੁਧਿ ਪ੍ਰਗਾਸ ਭਈ ਮਤਿ ਪੂਰੀ ॥
16ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥
17ਐਸੀ ਗੁਰਮਤਿ ਪਾਈਅਲੇ ॥
18ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥
19ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥
20ਦੁਤਰ ਅੰਧ ਬਿਖਮ ਇਹ ਮਾਇਆ ॥
21ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥
22ਜਾਪ ਤਾਪ ਕਛੁ ਉਕਤਿ ਨ ਮੋਰੀ ॥
23ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥
24ਆਸਾ ਮਹਲਾ ੫ ਤਿਪਦੇ ੨ ॥
25ਹਰਿ ਰਸੁ ਪੀਵਤ ਸਦ ਹੀ ਰਾਤਾ ॥
26ਆਨ ਰਸਾ ਖਿਨ ਮਹਿ ਲਹਿ ਜਾਤਾ ॥
27ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥
28ਆਨ ਰਸਾ ਮਹਿ ਵਿਆਪੈ ਚਿੰਦ ॥੧॥
29ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥
30ਆਨ ਰਸਾ ਸਭਿ ਹੋਛੇ ਰੇ ॥੧॥ ਰਹਾਉ ॥
31ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥
32ਹਰਿ ਰਸੁ ਸਾਧੂ ਹਾਟਿ ਸਮਾਇ ॥
33ਲਾਖ ਕਰੋਰੀ ਮਿਲੈ ਨ ਕੇਹ ॥
34ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥
35ਨਾਨਕ ਚਾਖਿ ਭਏ ਬਿਸਮਾਦੁ ॥
36ਨਾਨਕ ਗੁਰ ਤੇ ਆਇਆ ਸਾਦੁ ॥
37ਈਤ ਊਤ ਕਤ ਛੋਡਿ ਨ ਜਾਇ ॥
38ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥
39ਆਸਾ ਮਹਲਾ ੫ ॥
40ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
41ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥
42ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥
43ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥
44ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥
45ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥
46ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮੑਾਰੀ ॥
47ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath