ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 378 · Raag Aasaa

1ਆਸਾ ਮਹਲਾ ੫ ਦੁਪਦੇ ॥

2ਭਈ ਪਰਾਪਤਿ ਮਾਨੁਖ ਦੇਹੁਰੀਆ ॥

3ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥

4ਅਵਰਿ ਕਾਜ ਤੇਰੈ ਕਿਤੈ ਨ ਕਾਮ ॥

5ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥

6ਸਰੰਜਾਮਿ ਲਾਗੁ ਭਵਜਲ ਤਰਨ ਕੈ ॥

7ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥

8ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥

9ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥

10ਕਹੁ ਨਾਨਕ ਹਮ ਨੀਚ ਕਰੰਮਾ ॥

11ਸਰਣਿ ਪਰੇ ਕੀ ਰਾਖਹੁ ਸਰਮਾ ॥੨॥੨੯॥

12ਆਸਾ ਮਹਲਾ ੫ ॥

13ਤੁਝ ਬਿਨੁ ਅਵਰੁ ਨਾਹੀ ਮੈ ਦੂਜਾ ਤੂੰ ਮੇਰੇ ਮਨ ਮਾਹੀ ॥

14ਤੂੰ ਸਾਜਨੁ ਸੰਗੀ ਪ੍ਰਭੁ ਮੇਰਾ ਕਾਹੇ ਜੀਅ ਡਰਾਹੀ ॥੧॥

15ਤੁਮਰੀ ਓਟ ਤੁਮਾਰੀ ਆਸਾ ॥

16ਬੈਠਤ ਊਠਤ ਸੋਵਤ ਜਾਗਤ ਵਿਸਰੁ ਨਾਹੀ ਤੂੰ ਸਾਸ ਗਿਰਾਸਾ ॥੧॥ ਰਹਾਉ ॥

17ਰਾਖੁ ਰਾਖੁ ਸਰਣਿ ਪ੍ਰਭ ਅਪਨੀ ਅਗਨਿ ਸਾਗਰ ਵਿਕਰਾਲਾ ॥

18ਨਾਨਕ ਕੇ ਸੁਖਦਾਤੇ ਸਤਿਗੁਰ ਹਮ ਤੁਮਰੇ ਬਾਲ ਗੁਪਾਲਾ ॥੨॥੩੦॥

19ਆਸਾ ਮਹਲਾ ੫ ॥

20ਹਰਿ ਜਨ ਲੀਨੇ ਪ੍ਰਭੂ ਛਡਾਇ ॥

21ਪ੍ਰੀਤਮ ਸਿਉ ਮੇਰੋ ਮਨੁ ਮਾਨਿਆ ਤਾਪੁ ਮੁਆ ਬਿਖੁ ਖਾਇ ॥੧॥ ਰਹਾਉ ॥

22ਪਾਲਾ ਤਾਊ ਕਛੂ ਨ ਬਿਆਪੈ ਰਾਮ ਨਾਮ ਗੁਨ ਗਾਇ ॥

23ਡਾਕੀ ਕੋ ਚਿਤਿ ਕਛੂ ਨ ਲਾਗੈ ਚਰਨ ਕਮਲ ਸਰਨਾਇ ॥੧॥

24ਸੰਤ ਪ੍ਰਸਾਦਿ ਭਏ ਕਿਰਪਾਲਾ ਹੋਏ ਆਪਿ ਸਹਾਇ ॥

25ਗੁਨ ਨਿਧਾਨ ਨਿਤਿ ਗਾਵੈ ਨਾਨਕੁ ਸਹਸਾ ਦੁਖੁ ਮਿਟਾਇ ॥੨॥੩੧॥

26ਆਸਾ ਮਹਲਾ ੫ ॥

27ਅਉਖਧੁ ਖਾਇਓ ਹਰਿ ਕੋ ਨਾਉ ॥

28ਸੁਖ ਪਾਏ ਦੁਖ ਬਿਨਸਿਆ ਥਾਉ ॥੧॥

29ਤਾਪੁ ਗਇਆ ਬਚਨਿ ਗੁਰ ਪੂਰੇ ॥

30ਅਨਦੁ ਭਇਆ ਸਭਿ ਮਿਟੇ ਵਿਸੂਰੇ ॥੧॥ ਰਹਾਉ ॥

31ਜੀਅ ਜੰਤ ਸਗਲ ਸੁਖੁ ਪਾਇਆ ॥

32ਪਾਰਬ੍ਰਹਮੁ ਨਾਨਕ ਮਨਿ ਧਿਆਇਆ ॥੨॥੩੨॥

33ਆਸਾ ਮਹਲਾ ੫ ॥

34ਬਾਂਛਤ ਨਾਹੀ ਸੁ ਬੇਲਾ ਆਈ ॥

35ਬਿਨੁ ਹੁਕਮੈ ਕਿਉ ਬੁਝੈ ਬੁਝਾਈ ॥੧॥

36ਠੰਢੀ ਤਾਤੀ ਮਿਟੀ ਖਾਈ ॥

37ਓਹੁ ਨ ਬਾਲਾ ਬੂਢਾ ਭਾਈ ॥੧॥ ਰਹਾਉ ॥

38ਨਾਨਕ ਦਾਸ ਸਾਧ ਸਰਣਾਈ ॥

39ਗੁਰ ਪ੍ਰਸਾਦਿ ਭਉ ਪਾਰਿ ਪਰਾਈ ॥੨॥੩੩॥

40ਆਸਾ ਮਹਲਾ ੫ ॥

41ਸਦਾ ਸਦਾ ਆਤਮ ਪਰਗਾਸੁ ॥

42ਸਾਧਸੰਗਤਿ ਹਰਿ ਚਰਣ ਨਿਵਾਸੁ ॥੧॥

43ਰਾਮ ਨਾਮ ਨਿਤਿ ਜਪਿ ਮਨ ਮੇਰੇ ॥

44ਸੀਤਲ ਸਾਂਤਿ ਸਦਾ ਸੁਖ ਪਾਵਹਿ ਕਿਲਵਿਖ ਜਾਹਿ ਸਭੇ ਮਨ ਤੇਰੇ ॥੧॥ ਰਹਾਉ ॥

45ਕਹੁ ਨਾਨਕ ਜਾ ਕੇ ਪੂਰਨ ਕਰਮ ॥

46ਸਤਿਗੁਰ ਭੇਟੇ ਪੂਰਨ ਪਾਰਬ੍ਰਹਮ ॥੨॥੩੪॥

47ਦੂਜੇ ਘਰ ਕੇ ਚਉਤੀਸ ॥

48ਆਸਾ ਮਹਲਾ ੫ ॥

49ਜਾ ਕਾ ਹਰਿ ਸੁਆਮੀ ਪ੍ਰਭੁ ਬੇਲੀ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath