ਗੁਰੂ ਗ੍ਰੰਥ ਸਾਹਿਬ 379 · Raag Aasaa · Guru Arjan Dev Ji
1ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥
2ਕਰਿ ਕਿਰਪਾ ਚਰਨ ਸੰਗਿ ਮੇਲੀ ॥
3ਸੂਖ ਸਹਜ ਆਨੰਦ ਸੁਹੇਲੀ ॥੧॥
4ਸਾਧਸੰਗਿ ਗੁਣ ਗਾਇ ਅਤੋਲੀ ॥
5ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥
6ਆਸਾ ਮਹਲਾ ੫ ॥
7ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥
8ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥
9ਜਨਮ ਮਰਨ ਚੂਕੇ ਸਭਿ ਭਾਰੇ ॥
10ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥
11ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥
12ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮੑਾਰੇ ॥੨॥
13ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥
14ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥
15ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥
16ਤੁਮੑਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥
17ਆਸਾ ਮਹਲਾ ੫ ॥
18ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥
19ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥
20ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥
21ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥
22ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥
23ਅਨਦੁ ਕਰੈ ਸਾਸਿ ਸਾਸਿ ਸਮੑਾਰੈ ਨਾ ਪੋਹੈ ਅਗਨਾਰਿ ॥੨॥
24ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥
25ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥
26ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥
27ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮੑਾਰਿ ॥੪॥੩੭॥
28ਆਸਾ ਘਰੁ ੩ ਮਹਲਾ ੫
29ੴ ਸਤਿਗੁਰ ਪ੍ਰਸਾਦਿ ॥
30ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥
31ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥
32ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥
33ਕਾਹੇ ਏਕ ਬਿਨਾ ਚਿਤੁ ਲਾਈਐ ॥
34ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥
35ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath