ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 37 · Siree Raag · Guru Amar Daas Ji

1ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥

2ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ ॥੧॥

3ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥

4ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥

5ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ ॥

6ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥

7ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥

8ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥

9ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥

10ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥

11ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥

12ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥

13ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥

14ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥

15ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥

16ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥

17ਸਿਰੀਰਾਗੁ ਮਹਲਾ ੩ ॥

18ਆਪੇ ਕਾਰਣੁ ਕਰਤਾ ਕਰੇ ਸ੍ਰਿਸਟਿ ਦੇਖੈ ਆਪਿ ਉਪਾਇ ॥

19ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥

20ਆਪੇ ਪ੍ਰਭੂ ਦਇਆਲੁ ਹੈ ਆਪੇ ਦੇਇ ਬੁਝਾਇ ॥

21ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥

22ਮਨ ਮੇਰੇ ਗੁਰ ਕੀ ਮੰਨਿ ਲੈ ਰਜਾਇ ॥

23ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ ॥

24ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥

25ਗੁਰ ਕੈ ਸਬਦਿ ਪਛਾਣੀਐ ਜਾ ਆਪੇ ਨਦਰਿ ਕਰੇਇ ॥

26ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥

27ਗੁਰਮੁਖਿ ਸਚੈ ਸਬਦਿ ਰਤੇ ਆਪਿ ਮੇਲੇ ਕਰਤਾਰਿ ॥੨॥

28ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥

29ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥

30ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥

31ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥

32ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥

33ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥

34ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥

35ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ॥੪॥੨੭॥੬੦॥

36ਸਿਰੀਰਾਗੁ ਮਹਲਾ ੩ ॥

37ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥

38ਆਪਣਾ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥

39ਜਿਨੀ ਸਖਂੀ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥

40ਤਿਨ ਹੀ ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath