ਗੁਰੂ ਗ੍ਰੰਥ ਸਾਹਿਬ 380 · Raag Aasaa · Guru Arjan Dev Ji
1ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥
2ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥
3ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥
4ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥
5ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥
6ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥
7ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥
8ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥
9ਰਾਗੁ ਆਸਾ ਘਰੁ ੫ ਮਹਲਾ ੫
10ੴ ਸਤਿਗੁਰ ਪ੍ਰਸਾਦਿ ॥
11ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥
12ਕੋਊ ਜਾਗੈ ਹਰਿ ਜਨੁ ॥੧॥
13ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥
14ਕੋਊ ਤਿਆਗੈ ਵਿਰਲਾ ॥੨॥
15ਚਰਨ ਕਮਲ ਆਨੂਪ ਹਰਿ ਸੰਤ ਮੰਤ ॥
16ਕੋਊ ਲਾਗੈ ਸਾਧੂ ॥੩॥
17ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥
18ਵਡਭਾਗੇ ਕਿਰਪਾ ॥੪॥੧॥੩੯॥
19ੴ ਸਤਿਗੁਰ ਪ੍ਰਸਾਦਿ ॥
20ਰਾਗੁ ਆਸਾ ਘਰੁ ੬ ਮਹਲਾ ੫ ॥
21ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥
22ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥
23ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥
24ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥
25ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥
26ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥
27ਜਾ ਕਉ ਟੇਕ ਤੁਮੑਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥
28ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥
29ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥
30ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥
31ਆਸਾ ਮਹਲਾ ੫ ॥
32ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥
33ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥
34ਨਿੰਦਕਿ ਅਹਿਲਾ ਜਨਮੁ ਗਵਾਇਆ ॥
35ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥
36ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥
37ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath