ਗੁਰੂ ਗ੍ਰੰਥ ਸਾਹਿਬ 382 · Raag Aasaa · Guru Arjan Dev Ji
1ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ ॥
2ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ ॥੪॥੫॥੪੪॥
3ਆਸਾ ਮਹਲਾ ੫ ॥
4ਬੰਧਨ ਕਾਟਿ ਬਿਸਾਰੇ ਅਉਗਨ ਅਪਨਾ ਬਿਰਦੁ ਸਮੑਾਰਿਆ ॥
5ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ ॥੧॥
6ਗੁਰਸਿਖ ਰਾਖੇ ਗੁਰ ਗੋਪਾਲਿ ॥
7ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ ॥੧॥ ਰਹਾਉ ॥
8ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ ॥
9ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ ॥੨॥
10ਭਗਤਿ ਪ੍ਰੇਮ ਪਰਮ ਪਦੁ ਪਾਇਆ ਸਾਧਸੰਗਿ ਦੁਖ ਨਾਠੇ ॥
11ਛਿਜੈ ਨ ਜਾਇ ਕਿਛੁ ਭਉ ਨ ਬਿਆਪੇ ਹਰਿ ਧਨੁ ਨਿਰਮਲੁ ਗਾਠੇ ॥੩॥
12ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ ॥
13ਪ੍ਰਾਨ ਮੀਤ ਹੀਤ ਧਨੁ ਮੇਰੈ ਨਾਨਕ ਸਦ ਬਲਿਹਾਰੇ ॥੪॥੬॥੪੫॥
14ਆਸਾ ਮਹਲਾ ੫ ॥
15ਜਾ ਤੂੰ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ ॥
16ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ ॥੧॥
17ਬਾਬਾ ਬਿਖੁ ਦੇਖਿਆ ਸੰਸਾਰੁ ॥
18ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ ॥੧॥ ਰਹਾਉ ॥
19ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ ॥
20ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ ॥੨॥
21ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ ॥
22ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ ॥੩॥
23ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ ॥
24ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ ॥੪॥੭॥੪੬॥
25ਆਸਾ ਮਹਲਾ ੫ ॥
26ਅੰਮ੍ਰਿਤੁ ਨਾਮੁ ਤੁਮੑਾਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ ॥
27ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ ॥੧॥
28ਦਰਸਨੁ ਪੇਖਤ ਮੈ ਜੀਓ ॥
29ਸੁਨਿ ਕਰਿ ਬਚਨ ਤੁਮੑਾਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ ॥੧॥ ਰਹਾਉ ॥
30ਤੁਮੑਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮੑ ਆਪਿ ਕੀਓ ॥
31ਦਿੜੁ ਕਰਿ ਚਰਣ ਗਹੇ ਪ੍ਰਭ ਤੁਮੑਰੇ ਸਹਜੇ ਬਿਖਿਆ ਭਈ ਖੀਓ ॥੨॥
32ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰੁ ਲੀਓ ॥
33ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ ॥੩॥
34ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ ॥
35ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath