ਗੁਰੂ ਗ੍ਰੰਥ ਸਾਹਿਬ 383 · Raag Aasaa
1ਆਸਾ ਮਹਲਾ ੫ ॥
2ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥
3ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥
4ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥
5ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥
6ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥
7ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥
8ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥
9ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥
10ਗੁਣ ਨਿਧਾਨ ਸਾਹਿਬ ਮਨਿ ਮੇਲਾ ॥
11ਸਰਣਿ ਪਇਆ ਨਾਨਕ ਸੋੁਹੇਲਾ ॥੪॥੯॥੪੮॥
12ਆਸਾ ਮਹਲਾ ੫ ॥
13ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥
14ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥੧॥
15ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥
16ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮੑਾਰੇ ॥੧॥ ਰਹਾਉ ॥
17ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥
18ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥
19ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥
20ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥
21ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥
22ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥
23ਆਸਾ ਮਹਲਾ ੫ ॥
24ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥
25ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥੧॥
26ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥
27ਪਾਰਬ੍ਰਹਮੁ ਜਿਨਿੑ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥
28ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥
29ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥
30ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥
31ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥
32ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥
33ਜੀਉ ਪਿੰਡੁ ਸਭੁ ਤੁਮੑਰਾ ਦਾਤੇ ਨਾਨਕ ਸਦ ਕੁਰਬਾਣੇ ॥੪॥੧੧॥੫੦॥
34ਆਸਾ ਮਹਲਾ ੫ ॥
35ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥
36ਮਹਾ ਮੋਹਨੀ ਤੁਧੁ ਨ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath