ਗੁਰੂ ਗ੍ਰੰਥ ਸਾਹਿਬ 385 · Raag Aasaa · Guru Arjan Dev Ji
1ਅੰਤਰਿ ਬਾਹਰਿ ਏਕੁ ਦਿਖਾਇਆ ॥੪॥੩॥੫੪॥
2ਆਸਾ ਮਹਲਾ ੫ ॥
3ਪਾਵਤੁ ਰਲੀਆ ਜੋਬਨਿ ਬਲੀਆ ॥
4ਨਾਮ ਬਿਨਾ ਮਾਟੀ ਸੰਗਿ ਰਲੀਆ ॥੧॥
5ਕਾਨ ਕੁੰਡਲੀਆ ਬਸਤ੍ਰ ਓਢਲੀਆ ॥
6ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥
7ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥
8ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥
9ਰੂਪ ਸੁੰਦਰੀਆ ਅਨਿਕ ਇਸਤਰੀਆ ॥
10ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥
11ਮਾਇਆ ਛਲੀਆ ਬਿਕਾਰ ਬਿਖਲੀਆ ॥
12ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥
13ਆਸਾ ਮਹਲਾ ੫ ॥
14ਏਕੁ ਬਗੀਚਾ ਪੇਡ ਘਨ ਕਰਿਆ ॥
15ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥੧॥
16ਐਸਾ ਕਰਹੁ ਬੀਚਾਰੁ ਗਿਆਨੀ ॥
17ਜਾ ਤੇ ਪਾਈਐ ਪਦੁ ਨਿਰਬਾਨੀ ॥
18ਆਸਿ ਪਾਸਿ ਬਿਖੂਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥
19ਸਿੰਚਨਹਾਰੇ ਏਕੈ ਮਾਲੀ ॥
20ਖਬਰਿ ਕਰਤੁ ਹੈ ਪਾਤ ਪਤ ਡਾਲੀ ॥੨॥
21ਸਗਲ ਬਨਸਪਤਿ ਆਣਿ ਜੜਾਈ ॥
22ਸਗਲੀ ਫੂਲੀ ਨਿਫਲ ਨ ਕਾਈ ॥੩॥
23ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥
24ਨਾਨਕ ਦਾਸ ਤਰੀ ਤਿਨਿ ਮਾਇਆ ॥੪॥੫॥੫੬॥
25ਆਸਾ ਮਹਲਾ ੫ ॥
26ਰਾਜ ਲੀਲਾ ਤੇਰੈ ਨਾਮਿ ਬਨਾਈ ॥
27ਜੋਗੁ ਬਨਿਆ ਤੇਰਾ ਕੀਰਤਨੁ ਗਾਈ ॥੧॥
28ਸਰਬ ਸੁਖਾ ਬਨੇ ਤੇਰੈ ਓਲੑੈ ॥
29ਭ੍ਰਮ ਕੇ ਪਰਦੇ ਸਤਿਗੁਰ ਖੋਲੑੇ ॥੧॥ ਰਹਾਉ ॥
30ਹੁਕਮੁ ਬੂਝਿ ਰੰਗ ਰਸ ਮਾਣੇ ॥
31ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥
32ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥
33ਨਾਮਿ ਰਤਾ ਸੋਈ ਨਿਰਬਾਣੁ ॥੩॥
34ਜਾ ਕਉ ਮਿਲਿਓ ਨਾਮੁ ਨਿਧਾਨਾ ॥
35ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥
36ਆਸਾ ਮਹਲਾ ੫ ॥
37ਤੀਰਥਿ ਜਾਉ ਤ ਹਉ ਹਉ ਕਰਤੇ ॥
38ਪੰਡਿਤ ਪੂਛਉ ਤ ਮਾਇਆ ਰਾਤੇ ॥੧॥
39ਸੋ ਅਸਥਾਨੁ ਬਤਾਵਹੁ ਮੀਤਾ ॥
40ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥੧॥ ਰਹਾਉ ॥
41ਸਾਸਤ੍ਰ ਬੇਦ ਪਾਪ ਪੁੰਨ ਵੀਚਾਰ ॥
42ਨਰਕਿ ਸੁਰਗਿ ਫਿਰਿ ਫਿਰਿ ਅਉਤਾਰ ॥੨॥
43ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥
44ਕਰਮ ਕਰਤ ਜੀਅ ਕਉ ਜੰਜਾਰ ॥੩॥
45ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥
46ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥੪॥
47ਸਾਧਸੰਗਿ ਹਰਿ ਕੀਰਤਨੁ ਗਾਈਐ ॥
48ਇਹੁ ਅਸਥਾਨੁ ਗੁਰੂ ਤੇ ਪਾਈਐ ॥੧॥ ਰਹਾਉ ਦੂਜਾ ॥੭॥੫੮॥
49ਆਸਾ ਮਹਲਾ ੫ ॥
50ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ॥
51ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥
52ਸਗਲ ਸੂਖ ਜਾਂ ਤੂੰ ਚਿਤਿ ਆਂਵੈਂ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath