ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 387 · Raag Aasaa · Guru Arjan Dev Ji

1ਰਾਮ ਰਾਮਾ ਰਾਮਾ ਗੁਨ ਗਾਵਉ ॥

2ਸੰਤ ਪ੍ਰਤਾਪਿ ਸਾਧ ਕੈ ਸੰਗੇ ਹਰਿ ਹਰਿ ਨਾਮੁ ਧਿਆਵਉ ਰੇ ॥੧॥ ਰਹਾਉ ॥

3ਸਗਲ ਸਮਗ੍ਰੀ ਜਾ ਕੈ ਸੂਤਿ ਪਰੋਈ ॥

4ਘਟ ਘਟ ਅੰਤਰਿ ਰਵਿਆ ਸੋਈ ॥੨॥

5ਓਪਤਿ ਪਰਲਉ ਖਿਨ ਮਹਿ ਕਰਤਾ ॥

6ਆਪਿ ਅਲੇਪਾ ਨਿਰਗੁਨੁ ਰਹਤਾ ॥੩॥

7ਕਰਨ ਕਰਾਵਨ ਅੰਤਰਜਾਮੀ ॥

8ਅਨੰਦ ਕਰੈ ਨਾਨਕ ਕਾ ਸੁਆਮੀ ॥੪॥੧੩॥੬੪॥

9ਆਸਾ ਮਹਲਾ ੫ ॥

10ਕੋਟਿ ਜਨਮ ਕੇ ਰਹੇ ਭਵਾਰੇ ॥

11ਦੁਲਭ ਦੇਹ ਜੀਤੀ ਨਹੀ ਹਾਰੇ ॥੧॥

12ਕਿਲਬਿਖ ਬਿਨਾਸੇ ਦੁਖ ਦਰਦ ਦੂਰਿ ॥

13ਭਏ ਪੁਨੀਤ ਸੰਤਨ ਕੀ ਧੂਰਿ ॥੧॥ ਰਹਾਉ ॥

14ਪ੍ਰਭ ਕੇ ਸੰਤ ਉਧਾਰਨ ਜੋਗ ॥

15ਤਿਸੁ ਭੇਟੇ ਜਿਸੁ ਧੁਰਿ ਸੰਜੋਗ ॥੨॥

16ਮਨਿ ਆਨੰਦੁ ਮੰਤ੍ਰੁ ਗੁਰਿ ਦੀਆ ॥

17ਤ੍ਰਿਸਨ ਬੁਝੀ ਮਨੁ ਨਿਹਚਲੁ ਥੀਆ ॥੩॥

18ਨਾਮੁ ਪਦਾਰਥੁ ਨਉ ਨਿਧਿ ਸਿਧਿ ॥

19ਨਾਨਕ ਗੁਰ ਤੇ ਪਾਈ ਬੁਧਿ ॥੪॥੧੪॥੬੫॥

20ਆਸਾ ਮਹਲਾ ੫ ॥

21ਮਿਟੀ ਤਿਆਸ ਅਗਿਆਨ ਅੰਧੇਰੇ ॥

22ਸਾਧ ਸੇਵਾ ਅਘ ਕਟੇ ਘਨੇਰੇ ॥੧॥

23ਸੂਖ ਸਹਜ ਆਨੰਦੁ ਘਨਾ ॥

24ਗੁਰ ਸੇਵਾ ਤੇ ਭਏ ਮਨ ਨਿਰਮਲ ਹਰਿ ਹਰਿ ਹਰਿ ਹਰਿ ਨਾਮੁ ਸੁਨਾ ॥੧॥ ਰਹਾਉ ॥

25ਬਿਨਸਿਓ ਮਨ ਕਾ ਮੂਰਖੁ ਢੀਠਾ ॥

26ਪ੍ਰਭ ਕਾ ਭਾਣਾ ਲਾਗਾ ਮੀਠਾ ॥੨॥

27ਗੁਰ ਪੂਰੇ ਕੇ ਚਰਣ ਗਹੇ ॥

28ਕੋਟਿ ਜਨਮ ਕੇ ਪਾਪ ਲਹੇ ॥੩॥

29ਰਤਨ ਜਨਮੁ ਇਹੁ ਸਫਲ ਭਇਆ ॥

30ਕਹੁ ਨਾਨਕ ਪ੍ਰਭ ਕਰੀ ਮਇਆ ॥੪॥੧੫॥੬੬॥

31ਆਸਾ ਮਹਲਾ ੫ ॥

32ਸਤਿਗੁਰੁ ਅਪਨਾ ਸਦ ਸਦਾ ਸਮੑਾਰੇ ॥

33ਗੁਰ ਕੇ ਚਰਨ ਕੇਸ ਸੰਗਿ ਝਾਰੇ ॥੧॥

34ਜਾਗੁ ਰੇ ਮਨ ਜਾਗਨਹਾਰੇ ॥

35ਬਿਨੁ ਹਰਿ ਅਵਰੁ ਨ ਆਵਸਿ ਕਾਮਾ ਝੂਠਾ ਮੋਹੁ ਮਿਥਿਆ ਪਸਾਰੇ ॥੧॥ ਰਹਾਉ ॥

36ਗੁਰ ਕੀ ਬਾਣੀ ਸਿਉ ਰੰਗੁ ਲਾਇ ॥

37ਗੁਰੁ ਕਿਰਪਾਲੁ ਹੋਇ ਦੁਖੁ ਜਾਇ ॥੨॥

38ਗੁਰ ਬਿਨੁ ਦੂਜਾ ਨਾਹੀ ਥਾਉ ॥

39ਗੁਰੁ ਦਾਤਾ ਗੁਰੁ ਦੇਵੈ ਨਾਉ ॥੩॥

40ਗੁਰੁ ਪਾਰਬ੍ਰਹਮੁ ਪਰਮੇਸਰੁ ਆਪਿ ॥

41ਆਠ ਪਹਰ ਨਾਨਕ ਗੁਰ ਜਾਪਿ ॥੪॥੧੬॥੬੭॥

42ਆਸਾ ਮਹਲਾ ੫ ॥

43ਆਪੇ ਪੇਡੁ ਬਿਸਥਾਰੀ ਸਾਖ ॥

44ਅਪਨੀ ਖੇਤੀ ਆਪੇ ਰਾਖ ॥੧॥

45ਜਤ ਕਤ ਪੇਖਉ ਏਕੈ ਓਹੀ ॥

46ਘਟ ਘਟ ਅੰਤਰਿ ਆਪੇ ਸੋਈ ॥੧॥ ਰਹਾਉ ॥

47ਆਪੇ ਸੂਰੁ ਕਿਰਣਿ ਬਿਸਥਾਰੁ ॥

48ਸੋਈ ਗੁਪਤੁ ਸੋਈ ਆਕਾਰੁ ॥੨॥

49ਸਰਗੁਣ ਨਿਰਗੁਣ ਥਾਪੈ ਨਾਉ ॥

50ਦੁਹ ਮਿਲਿ ਏਕੈ ਕੀਨੋ ਠਾਉ ॥੩॥

51ਕਹੁ ਨਾਨਕ ਗੁਰਿ ਭ੍ਰਮੁ ਭਉ ਖੋਇਆ ॥

52ਅਨਦ ਰੂਪੁ ਸਭੁ ਨੈਨ ਅਲੋਇਆ ॥੪॥੧੭॥੬੮॥

53ਆਸਾ ਮਹਲਾ ੫ ॥

54ਉਕਤਿ ਸਿਆਨਪ ਕਿਛੂ ਨ ਜਾਨਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath