ਗੁਰੂ ਗ੍ਰੰਥ ਸਾਹਿਬ 388 · Raag Aasaa · Guru Arjan Dev Ji
1ਦਿਨੁ ਰੈਣਿ ਤੇਰਾ ਨਾਮੁ ਵਖਾਨਾ ॥੧॥
2ਮੈ ਨਿਰਗੁਨ ਗੁਣੁ ਨਾਹੀ ਕੋਇ ॥
3ਕਰਨ ਕਰਾਵਨਹਾਰ ਪ੍ਰਭ ਸੋਇ ॥੧॥ ਰਹਾਉ ॥
4ਮੂਰਖ ਮੁਗਧ ਅਗਿਆਨ ਅਵੀਚਾਰੀ ॥
5ਨਾਮ ਤੇਰੇ ਕੀ ਆਸ ਮਨਿ ਧਾਰੀ ॥੨॥
6ਜਪੁ ਤਪੁ ਸੰਜਮੁ ਕਰਮ ਨ ਸਾਧਾ ॥
7ਨਾਮੁ ਪ੍ਰਭੂ ਕਾ ਮਨਹਿ ਅਰਾਧਾ ॥੩॥
8ਕਿਛੂ ਨ ਜਾਨਾ ਮਤਿ ਮੇਰੀ ਥੋਰੀ ॥
9ਬਿਨਵਤਿ ਨਾਨਕ ਓਟ ਪ੍ਰਭ ਤੋਰੀ ॥੪॥੧੮॥੬੯॥
10ਆਸਾ ਮਹਲਾ ੫ ॥
11ਹਰਿ ਹਰਿ ਅਖਰ ਦੁਇ ਇਹ ਮਾਲਾ ॥
12ਜਪਤ ਜਪਤ ਭਏ ਦੀਨ ਦਇਆਲਾ ॥੧॥
13ਕਰਉ ਬੇਨਤੀ ਸਤਿਗੁਰ ਅਪੁਨੀ ॥
14ਕਰਿ ਕਿਰਪਾ ਰਾਖਹੁ ਸਰਣਾਈ ਮੋ ਕਉ ਦੇਹੁ ਹਰੇ ਹਰਿ ਜਪਨੀ ॥੧॥ ਰਹਾਉ ॥
15ਹਰਿ ਮਾਲਾ ਉਰ ਅੰਤਰਿ ਧਾਰੈ ॥
16ਜਨਮ ਮਰਣ ਕਾ ਦੂਖੁ ਨਿਵਾਰੈ ॥੨॥
17ਹਿਰਦੈ ਸਮਾਲੈ ਮੁਖਿ ਹਰਿ ਹਰਿ ਬੋਲੈ ॥
18ਸੋ ਜਨੁ ਇਤ ਉਤ ਕਤਹਿ ਨ ਡੋਲੈ ॥੩॥
19ਕਹੁ ਨਾਨਕ ਜੋ ਰਾਚੈ ਨਾਇ ॥
20ਹਰਿ ਮਾਲਾ ਤਾ ਕੈ ਸੰਗਿ ਜਾਇ ॥੪॥੧੯॥੭੦॥
21ਆਸਾ ਮਹਲਾ ੫ ॥
22ਜਿਸ ਕਾ ਸਭੁ ਕਿਛੁ ਤਿਸ ਕਾ ਹੋਇ ॥
23ਤਿਸੁ ਜਨ ਲੇਪੁ ਨ ਬਿਆਪੈ ਕੋਇ ॥੧॥
24ਹਰਿ ਕਾ ਸੇਵਕੁ ਸਦ ਹੀ ਮੁਕਤਾ ॥
25ਜੋ ਕਿਛੁ ਕਰੈ ਸੋਈ ਭਲ ਜਨ ਕੈ ਅਤਿ ਨਿਰਮਲ ਦਾਸ ਕੀ ਜੁਗਤਾ ॥੧॥ ਰਹਾਉ ॥
26ਸਗਲ ਤਿਆਗਿ ਹਰਿ ਸਰਣੀ ਆਇਆ ॥
27ਤਿਸੁ ਜਨ ਕਹਾ ਬਿਆਪੈ ਮਾਇਆ ॥੨॥
28ਨਾਮੁ ਨਿਧਾਨੁ ਜਾ ਕੇ ਮਨ ਮਾਹਿ ॥
29ਤਿਸ ਕਉ ਚਿੰਤਾ ਸੁਪਨੈ ਨਾਹਿ ॥੩॥
30ਕਹੁ ਨਾਨਕ ਗੁਰੁ ਪੂਰਾ ਪਾਇਆ ॥
31ਭਰਮੁ ਮੋਹੁ ਸਗਲ ਬਿਨਸਾਇਆ ॥੪॥੨੦॥੭੧॥
32ਆਸਾ ਮਹਲਾ ੫ ॥
33ਜਉ ਸੁਪ੍ਰਸੰਨ ਹੋਇਓ ਪ੍ਰਭੁ ਮੇਰਾ ॥
34ਤਾਂ ਦੂਖੁ ਭਰਮੁ ਕਹੁ ਕੈਸੇ ਨੇਰਾ ॥੧॥
35ਸੁਨਿ ਸੁਨਿ ਜੀਵਾ ਸੋਇ ਤੁਮੑਾਰੀ ॥
36ਮੋਹਿ ਨਿਰਗੁਨ ਕਉ ਲੇਹੁ ਉਧਾਰੀ ॥੧॥ ਰਹਾਉ ॥
37ਮਿਟਿ ਗਇਆ ਦੂਖੁ ਬਿਸਾਰੀ ਚਿੰਤਾ ॥
38ਫਲੁ ਪਾਇਆ ਜਪਿ ਸਤਿਗੁਰ ਮੰਤਾ ॥੨॥
39ਸੋਈ ਸਤਿ ਸਤਿ ਹੈ ਸੋਇ ॥
40ਸਿਮਰਿ ਸਿਮਰਿ ਰਖੁ ਕੰਠਿ ਪਰੋਇ ॥੩॥
41ਕਹੁ ਨਾਨਕ ਕਉਨ ਉਹ ਕਰਮਾ ॥
42ਜਾ ਕੈ ਮਨਿ ਵਸਿਆ ਹਰਿ ਨਾਮਾ ॥੪॥੨੧॥੭੨॥
43ਆਸਾ ਮਹਲਾ ੫ ॥
44ਕਾਮਿ ਕ੍ਰੋਧਿ ਅਹੰਕਾਰਿ ਵਿਗੂਤੇ ॥
45ਹਰਿ ਸਿਮਰਨੁ ਕਰਿ ਹਰਿ ਜਨ ਛੂਟੇ ॥੧॥
46ਸੋਇ ਰਹੇ ਮਾਇਆ ਮਦ ਮਾਤੇ ॥
47ਜਾਗਤ ਭਗਤ ਸਿਮਰਤ ਹਰਿ ਰਾਤੇ ॥੧॥ ਰਹਾਉ ॥
48ਮੋਹ ਭਰਮਿ ਬਹੁ ਜੋਨਿ ਭਵਾਇਆ ॥
49ਅਸਥਿਰੁ ਭਗਤ ਹਰਿ ਚਰਣ ਧਿਆਇਆ ॥੨॥
50ਬੰਧਨ ਅੰਧ ਕੂਪ ਗ੍ਰਿਹ ਮੇਰਾ ॥
51ਮੁਕਤੇ ਸੰਤ ਬੁਝਹਿ ਹਰਿ ਨੇਰਾ ॥੩॥
52ਕਹੁ ਨਾਨਕ ਜੋ ਪ੍ਰਭ ਸਰਣਾਈ ॥
53ਈਹਾ ਸੁਖੁ ਆਗੈ ਗਤਿ ਪਾਈ ॥੪॥੨੨॥੭੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath