ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 389 · Raag Aasaa

1ਆਸਾ ਮਹਲਾ ੫ ॥

2ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥

3ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥

4ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥

5ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥

6ਤੂ ਮੇਰਾ ਜੀਵਨੁ ਤੂ ਆਧਾਰੁ ॥

7ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥

8ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥

9ਤੂ ਸਮਰਥੁ ਮੈ ਤੇਰਾ ਤਾਣੁ ॥੩॥

10ਅਨਦਿਨੁ ਜਪਉ ਨਾਮ ਗੁਣਤਾਸਿ ॥

11ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥

12ਆਸਾ ਮਹਲਾ ੫ ॥

13ਰੋਵਨਹਾਰੈ ਝੂਠੁ ਕਮਾਨਾ ॥

14ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥

15ਕੋ ਮੂਆ ਕਾ ਕੈ ਘਰਿ ਗਾਵਨੁ ॥

16ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥

17ਬਾਲ ਬਿਵਸਥਾ ਤੇ ਬਿਰਧਾਨਾ ॥

18ਪਹੁਚਿ ਨ ਮੂਕਾ ਫਿਰਿ ਪਛੁਤਾਨਾ ॥੨॥

19ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥

20ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥

21ਕਹੁ ਨਾਨਕ ਜੋ ਲਾਇਆ ਨਾਮ ॥

22ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥

23ਆਸਾ ਮਹਲਾ ੫ ॥

24ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥

25ਭੋਰੁ ਭਇਆ ਬਹੁਰਿ ਪਛੁਤਾਨੀ ॥੧॥

26ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥

27ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥

28ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥

29ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥

30ਸਾਦਿ ਮੋਹਿ ਲਾਦੀ ਅਹੰਕਾਰੇ ॥

31ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥

32ਸਾਧਸੰਗਿ ਮਿਟੇ ਭਰਮ ਅੰਧਾਰੇ ॥

33ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥

34ਆਸਾ ਮਹਲਾ ੫ ॥

35ਚਰਨ ਕਮਲ ਕੀ ਆਸ ਪਿਆਰੇ ॥

36ਜਮਕੰਕਰ ਨਸਿ ਗਏ ਵਿਚਾਰੇ ॥੧॥

37ਤੂ ਚਿਤਿ ਆਵਹਿ ਤੇਰੀ ਮਇਆ ॥

38ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥

39ਅਨਿਕ ਦੂਖ ਦੇਵਹਿ ਅਵਰਾ ਕਉ ॥

40ਪਹੁਚਿ ਨ ਸਾਕਹਿ ਜਨ ਤੇਰੇ ਕਉ ॥੨॥

41ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥

42ਸਹਜ ਅਨੰਦ ਬਸੈ ਬੈਰਾਗੀ ॥੩॥

43ਨਾਨਕ ਕੀ ਅਰਦਾਸਿ ਸੁਣੀਜੈ ॥

44ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥

45ਆਸਾ ਮਹਲਾ ੫ ॥

46ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥

47ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥

48ਸੰਤ ਪ੍ਰਸਾਦਿ ਭਲੀ ਬਨੀ ॥

49ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥

50ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥

51ਮਿਟਿ ਗਈ ਭੂਖ ਮਹਾ ਬਿਕਰਾਲ ॥੨॥

52ਠਾਕੁਰਿ ਅਪੁਨੈ ਕੀਨੀ ਦਾਤਿ ॥

53ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥

54ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath