ਗੁਰੂ ਗ੍ਰੰਥ ਸਾਹਿਬ 38 · Siree Raag · Guru Amar Daas Ji
1ਮੁੰਧੇ ਕੂੜਿ ਮੁਠੀ ਕੂੜਿਆਰਿ ॥
2ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ਗੁਰ ਬੀਚਾਰਿ ॥੧॥ ਰਹਾਉ ॥
3ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥
4ਗਰਬਿ ਅਟੀਆ ਤ੍ਰਿਸਨਾ ਜਲਹਿ ਦੁਖੁ ਪਾਵਹਿ ਦੂਜੈ ਭਾਇ ॥
5ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥
6ਸਦਾ ਪਿਰੁ ਰਾਵਹਿ ਆਪਣਾ ਤਿਨਾ ਸੁਖੇ ਸੁਖਿ ਵਿਹਾਇ ॥੨॥
7ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥
8ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥
9ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥
10ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥
11ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ਕਰੇਇ ॥
12ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥
13ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥
14ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥
15ਸਿਰੀਰਾਗੁ ਮਹਲਾ ੩ ॥
16ਇਕਿ ਪਿਰੁ ਰਾਵਹਿ ਆਪਣਾ ਹਉ ਕੈ ਦਰਿ ਪੂਛਉ ਜਾਇ ॥
17ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥
18ਸਭੁ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥
19ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥
20ਮੁੰਧੇ ਤੂ ਚਲੁ ਗੁਰ ਕੈ ਭਾਇ ॥
21ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥
22ਸਬਦਿ ਰਤੀਆ ਸੋਹਾਗਣੀ ਸਚੈ ਸਬਦਿ ਸੀਗਾਰਿ ॥
23ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥
24ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥
25ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥
26ਪਿਰੁ ਸਾਲਾਹਨਿ ਆਪਣਾ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
27ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥
28ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥
29ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥
30ਸਿਰੀਰਾਗੁ ਮਹਲਾ ੩ ॥
31ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ ॥
32ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਭੇਟੇ ਪੀਰੈ ॥
33ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥
34ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥੧॥
35ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥
36ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥
37ਧਰਮ ਰਾਇ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ ॥
38ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥
39ਅਧਿਆਤਮੀ ਹਰਿ ਗੁਣ ਤਾਸੁ ਮਨਿ ਜਪਹਿ ਏਕੁ ਮੁਰਾਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath