ਗੁਰੂ ਗ੍ਰੰਥ ਸਾਹਿਬ 390 · Raag Aasaa · Guru Arjan Dev Ji
1ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥
2ਆਸਾ ਮਹਲਾ ੫ ॥
3ਠਾਕੁਰ ਸਿਉ ਜਾ ਕੀ ਬਨਿ ਆਈ ॥
4ਭੋਜਨ ਪੂਰਨ ਰਹੇ ਅਘਾਈ ॥੧॥
5ਕਛੂ ਨ ਥੋਰਾ ਹਰਿ ਭਗਤਨ ਕਉ ॥
6ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥
7ਜਾ ਕਾ ਧਨੀ ਅਗਮ ਗੁਸਾਈ ॥
8ਮਾਨੁਖ ਕੀ ਕਹੁ ਕੇਤ ਚਲਾਈ ॥੨॥
9ਜਾ ਕੀ ਸੇਵਾ ਦਸ ਅਸਟ ਸਿਧਾਈ ॥
10ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥
11ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥
12ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥
13ਆਸਾ ਮਹਲਾ ੫ ॥
14ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥
15ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥
16ਮਿਟਿ ਗਈ ਗਣਤ ਬਿਨਾਸਿਉ ਸੰਸਾ ॥
17ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ ॥
18ਜਉ ਮੈ ਅਪੁਨਾ ਸਾਹਿਬੁ ਚੀਤਿ ॥
19ਤਉ ਭਉ ਮਿਟਿਓ ਮੇਰੇ ਮੀਤ ॥੨॥
20ਜਉ ਮੈ ਓਟ ਗਹੀ ਪ੍ਰਭ ਤੇਰੀ ॥
21ਤਾਂ ਪੂਰਨ ਹੋਈ ਮਨਸਾ ਮੇਰੀ ॥੩॥
22ਦੇਖਿ ਚਲਿਤ ਮਨਿ ਭਏ ਦਿਲਾਸਾ ॥
23ਨਾਨਕ ਦਾਸ ਤੇਰਾ ਭਰਵਾਸਾ ॥੪॥੨੯॥੮੦॥
24ਆਸਾ ਮਹਲਾ ੫ ॥
25ਅਨਦਿਨੁ ਮੂਸਾ ਲਾਜੁ ਟੁਕਾਈ ॥
26ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥
27ਸੋਚਤ ਸਾਚਤ ਰੈਨਿ ਬਿਹਾਨੀ ॥
28ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥
29ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥
30ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥
31ਬਾਲੂ ਕਨਾਰਾ ਤਰੰਗ ਮੁਖਿ ਆਇਆ ॥
32ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥
33ਸਾਧਸੰਗਿ ਜਪਿਓ ਹਰਿ ਰਾਇ ॥
34ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥
35ਆਸਾ ਮਹਲਾ ੫ ਦੁਤੁਕੇ ੯ ॥
36ਉਨ ਕੈ ਸੰਗਿ ਤੂ ਕਰਤੀ ਕੇਲ ॥
37ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥
38ਉਨੑ ਕੈ ਸੰਗਿ ਤੁਮ ਸਭੁ ਕੋਊ ਲੋਰੈ ॥
39ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥
40ਤੇ ਬੈਰਾਗੀ ਕਹਾ ਸਮਾਏ ॥
41ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥
42ਉਨੑ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥
43ਉਨੑ ਕੈ ਸੰਗਿ ਤੂ ਹੋਈ ਹੈ ਜਾਹਰਿ ॥
44ਉਨੑ ਕੈ ਸੰਗਿ ਤੂ ਰਖੀ ਪਪੋਲਿ ॥
45ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥
46ਉਨੑ ਕੈ ਸੰਗਿ ਤੇਰਾ ਮਾਨੁ ਮਹਤੁ ॥
47ਉਨੑ ਕੈ ਸੰਗਿ ਤੁਮ ਸਾਕੁ ਜਗਤੁ ॥
48ਉਨੑ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥
49ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥
50ਓਹੁ ਬੈਰਾਗੀ ਮਰੈ ਨ ਜਾਇ ॥
51ਹੁਕਮੇ ਬਾਧਾ ਕਾਰ ਕਮਾਇ ॥
52ਜੋੜਿ ਵਿਛੋੜੇ ਨਾਨਕ ਥਾਪਿ ॥
53ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥
54ਆਸਾ ਮਹਲਾ ੫ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath