ਗੁਰੂ ਗ੍ਰੰਥ ਸਾਹਿਬ 391 · Raag Aasaa · Guru Arjan Dev Ji
1ਨਾ ਓਹੁ ਮਰਤਾ ਨਾ ਹਮ ਡਰਿਆ ॥
2ਨਾ ਓਹੁ ਬਿਨਸੈ ਨਾ ਹਮ ਕੜਿਆ ॥
3ਨਾ ਓਹੁ ਨਿਰਧਨੁ ਨਾ ਹਮ ਭੂਖੇ ॥
4ਨਾ ਓਸੁ ਦੂਖੁ ਨ ਹਮ ਕਉ ਦੂਖੇ ॥੧॥
5ਅਵਰੁ ਨ ਕੋਊ ਮਾਰਨਵਾਰਾ ॥
6ਜੀਅਉ ਹਮਾਰਾ ਜੀਉ ਦੇਨਹਾਰਾ ॥੧॥ ਰਹਾਉ ॥
7ਨਾ ਉਸੁ ਬੰਧਨ ਨਾ ਹਮ ਬਾਧੇ ॥
8ਨਾ ਉਸੁ ਧੰਧਾ ਨਾ ਹਮ ਧਾਧੇ ॥
9ਨਾ ਉਸੁ ਮੈਲੁ ਨ ਹਮ ਕਉ ਮੈਲਾ ॥
10ਓਸੁ ਅਨੰਦੁ ਤ ਹਮ ਸਦ ਕੇਲਾ ॥੨॥
11ਨਾ ਉਸੁ ਸੋਚੁ ਨ ਹਮ ਕਉ ਸੋਚਾ ॥
12ਨਾ ਉਸੁ ਲੇਪੁ ਨ ਹਮ ਕਉ ਪੋਚਾ ॥
13ਨਾ ਉਸੁ ਭੂਖ ਨ ਹਮ ਕਉ ਤ੍ਰਿਸਨਾ ॥
14ਜਾ ਉਹੁ ਨਿਰਮਲੁ ਤਾਂ ਹਮ ਜਚਨਾ ॥੩॥
15ਹਮ ਕਿਛੁ ਨਾਹੀ ਏਕੈ ਓਹੀ ॥
16ਆਗੈ ਪਾਛੈ ਏਕੋ ਸੋਈ ॥
17ਨਾਨਕ ਗੁਰਿ ਖੋਏ ਭ੍ਰਮ ਭੰਗਾ ॥
18ਹਮ ਓਇ ਮਿਲਿ ਹੋਏ ਇਕ ਰੰਗਾ ॥੪॥੩੨॥੮੩॥
19ਆਸਾ ਮਹਲਾ ੫ ॥
20ਅਨਿਕ ਭਾਂਤਿ ਕਰਿ ਸੇਵਾ ਕਰੀਐ ॥
21ਜੀਉ ਪ੍ਰਾਨ ਧਨੁ ਆਗੈ ਧਰੀਐ ॥
22ਪਾਨੀ ਪਖਾ ਕਰਉ ਤਜਿ ਅਭਿਮਾਨੁ ॥
23ਅਨਿਕ ਬਾਰ ਜਾਈਐ ਕੁਰਬਾਨੁ ॥੧॥
24ਸਾਈ ਸੁਹਾਗਣਿ ਜੋ ਪ੍ਰਭ ਭਾਈ ॥
25ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥੧॥ ਰਹਾਉ ॥
26ਦਾਸਨਿ ਦਾਸੀ ਕੀ ਪਨਿਹਾਰਿ ॥
27ਉਨੑ ਕੀ ਰੇਣੁ ਬਸੈ ਜੀਅ ਨਾਲਿ ॥
28ਮਾਥੈ ਭਾਗੁ ਤ ਪਾਵਉ ਸੰਗੁ ॥
29ਮਿਲੈ ਸੁਆਮੀ ਅਪੁਨੈ ਰੰਗਿ ॥੨॥
30ਜਾਪ ਤਾਪ ਦੇਵਉ ਸਭ ਨੇਮਾ ॥
31ਕਰਮ ਧਰਮ ਅਰਪਉ ਸਭ ਹੋਮਾ ॥
32ਗਰਬੁ ਮੋਹੁ ਤਜਿ ਹੋਵਉ ਰੇਨ ॥
33ਉਨੑ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥
34ਨਿਮਖ ਨਿਮਖ ਏਹੀ ਆਰਾਧਉ ॥
35ਦਿਨਸੁ ਰੈਣਿ ਏਹ ਸੇਵਾ ਸਾਧਉ ॥
36ਭਏ ਕ੍ਰਿਪਾਲ ਗੁਪਾਲ ਗੋਬਿੰਦ ॥
37ਸਾਧਸੰਗਿ ਨਾਨਕ ਬਖਸਿੰਦ ॥੪॥੩੩॥੮੪॥
38ਆਸਾ ਮਹਲਾ ੫ ॥
39ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥
40ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥
41ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥
42ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥
43ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥
44ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥
45ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥
46ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥
47ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥
48ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥
49ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥
50ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥
51ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥
52ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥
53ਆਪਹੁ ਕੋਈ ਮਿਲੈ ਨ ਭੂਲੈ ॥
54ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥
55ਕਹੁ ਨਾਨਕ ਤੇਰੈ ਕੁਰਬਾਣੁ ॥
56ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥
57ਆਸਾ ਮਹਲਾ ੫ ॥
58ਭੂਪਤਿ ਹੋਇ ਕੈ ਰਾਜੁ ਕਮਾਇਆ ॥
59ਕਰਿ ਕਰਿ ਅਨਰਥ ਵਿਹਾਝੀ ਮਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath