ਗੁਰੂ ਗ੍ਰੰਥ ਸਾਹਿਬ 392 · Raag Aasaa · Guru Arjan Dev Ji
1ਸੰਚਤ ਸੰਚਤ ਥੈਲੀ ਕੀਨੑੀ ॥
2ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨੑੀ ॥੧॥
3ਕਾਚ ਗਗਰੀਆ ਅੰਭ ਮਝਰੀਆ ॥
4ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥
5ਨਿਰਭਉ ਹੋਇਓ ਭਇਆ ਨਿਹੰਗਾ ॥
6ਚੀਤਿ ਨ ਆਇਓ ਕਰਤਾ ਸੰਗਾ ॥
7ਲਸਕਰ ਜੋੜੇ ਕੀਆ ਸੰਬਾਹਾ ॥
8ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥
9ਊਚੇ ਮੰਦਰ ਮਹਲ ਅਰੁ ਰਾਨੀ ॥
10ਹਸਤਿ ਘੋੜੇ ਜੋੜੇ ਮਨਿ ਭਾਨੀ ॥
11ਵਡ ਪਰਵਾਰੁ ਪੂਤ ਅਰੁ ਧੀਆ ॥
12ਮੋਹਿ ਪਚੇ ਪਚਿ ਅੰਧਾ ਮੂਆ ॥੩॥
13ਜਿਨਹਿ ਉਪਾਹਾ ਤਿਨਹਿ ਬਿਨਾਹਾ ॥
14ਰੰਗ ਰਸਾ ਜੈਸੇ ਸੁਪਨਾਹਾ ॥
15ਸੋਈ ਮੁਕਤਾ ਤਿਸੁ ਰਾਜੁ ਮਾਲੁ ॥
16ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥
17ਆਸਾ ਮਹਲਾ ੫ ॥
18ਇਨੑ ਸਿਉ ਪ੍ਰੀਤਿ ਕਰੀ ਘਨੇਰੀ ॥
19ਜਉ ਮਿਲੀਐ ਤਉ ਵਧੈ ਵਧੇਰੀ ॥
20ਗਲਿ ਚਮੜੀ ਜਉ ਛੋਡੈ ਨਾਹੀ ॥
21ਲਾਗਿ ਛੁਟੋ ਸਤਿਗੁਰ ਕੀ ਪਾਈ ॥੧॥
22ਜਗ ਮੋਹਨੀ ਹਮ ਤਿਆਗਿ ਗਵਾਈ ॥
23ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥
24ਐਸੀ ਸੁੰਦਰਿ ਮਨ ਕਉ ਮੋਹੈ ॥
25ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥
26ਮਨਿ ਤਨਿ ਲਾਗੈ ਹੋਇ ਕੈ ਮੀਠੀ ॥
27ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥
28ਅਗਰਕ ਉਸ ਕੇ ਵਡੇ ਠਗਾਊ ॥
29ਛੋਡਹਿ ਨਾਹੀ ਬਾਪ ਨ ਮਾਊ ॥
30ਮੇਲੀ ਅਪਨੇ ਉਨਿ ਲੇ ਬਾਂਧੇ ॥
31ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥
32ਅਬ ਮੋਰੈ ਮਨਿ ਭਇਆ ਅਨੰਦ ॥
33ਭਉ ਚੂਕਾ ਟੂਟੇ ਸਭਿ ਫੰਦ ॥
34ਕਹੁ ਨਾਨਕ ਜਾ ਸਤਿਗੁਰੁ ਪਾਇਆ ॥
35ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥
36ਆਸਾ ਮਹਲਾ ੫ ॥
37ਆਠ ਪਹਰ ਨਿਕਟਿ ਕਰਿ ਜਾਨੈ ॥
38ਪ੍ਰਭ ਕਾ ਕੀਆ ਮੀਠਾ ਮਾਨੈ ॥
39ਏਕੁ ਨਾਮੁ ਸੰਤਨ ਆਧਾਰੁ ॥
40ਹੋਇ ਰਹੇ ਸਭ ਕੀ ਪਗ ਛਾਰੁ ॥੧॥
41ਸੰਤ ਰਹਤ ਸੁਨਹੁ ਮੇਰੇ ਭਾਈ ॥
42ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥
43ਵਰਤਣਿ ਜਾ ਕੈ ਕੇਵਲ ਨਾਮ ॥
44ਅਨਦ ਰੂਪ ਕੀਰਤਨੁ ਬਿਸ੍ਰਾਮ ॥
45ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥
46ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥
47ਕੋਟਿ ਕੋਟਿ ਅਘ ਕਾਟਨਹਾਰਾ ॥
48ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥
49ਸੂਰਬੀਰ ਬਚਨ ਕੇ ਬਲੀ ॥
50ਕਉਲਾ ਬਪੁਰੀ ਸੰਤੀ ਛਲੀ ॥੩॥
51ਤਾ ਕਾ ਸੰਗੁ ਬਾਛਹਿ ਸੁਰਦੇਵ ॥
52ਅਮੋਘ ਦਰਸੁ ਸਫਲ ਜਾ ਕੀ ਸੇਵ ॥
53ਕਰ ਜੋੜਿ ਨਾਨਕੁ ਕਰੇ ਅਰਦਾਸਿ ॥
54ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥
55ਆਸਾ ਮਹਲਾ ੫ ॥
56ਸਗਲ ਸੂਖ ਜਪਿ ਏਕੈ ਨਾਮ ॥
57ਸਗਲ ਧਰਮ ਹਰਿ ਕੇ ਗੁਣ ਗਾਮ ॥
58ਮਹਾ ਪਵਿਤ੍ਰ ਸਾਧ ਕਾ ਸੰਗੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath