ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 395 · Raag Aasaa · Guru Arjan Dev Ji

1ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥

2ਸੰਗਿ ਹੋਵਤ ਕਉ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥

3ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥

4ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥

5ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥

6ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥

7ਆਸਾ ਮਹਲਾ ੫ ॥

8ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥

9ਕਲਮਲ ਦੋਖ ਸਗਲ ਪਰਹਰਿਆ ॥੧॥

10ਸੋਈ ਦਿਵਸੁ ਭਲਾ ਮੇਰੇ ਭਾਈ ॥

11ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥

12ਸਾਧ ਜਨਾ ਕੇ ਪੂਜੇ ਪੈਰ ॥

13ਮਿਟੇ ਉਪਦ੍ਰਹ ਮਨ ਤੇ ਬੈਰ ॥੨॥

14ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥

15ਪੰਚ ਦੂਤ ਸਭਿ ਵਸਗਤਿ ਆਇਆ ॥੩॥

16ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥

17ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥

18ਆਸਾ ਮਹਲਾ ੫ ॥

19ਗਾਵਿ ਲੇਹਿ ਤੂ ਗਾਵਨਹਾਰੇ ॥

20ਜੀਅ ਪਿੰਡ ਕੇ ਪ੍ਰਾਨ ਅਧਾਰੇ ॥

21ਜਾ ਕੀ ਸੇਵਾ ਸਰਬ ਸੁਖ ਪਾਵਹਿ ॥

22ਅਵਰ ਕਾਹੂ ਪਹਿ ਬਹੁੜਿ ਨ ਜਾਵਹਿ ॥੧॥

23ਸਦਾ ਅਨੰਦ ਅਨੰਦੀ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਾਪੀਐ ॥

24ਬਲਿਹਾਰੀ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥

25ਜਾ ਕਾ ਦਾਨੁ ਨਿਖੂਟੈ ਨਾਹੀ ॥

26ਭਲੀ ਭਾਤਿ ਸਭ ਸਹਜਿ ਸਮਾਹੀ ॥

27ਜਾ ਕੀ ਬਖਸ ਨ ਮੇਟੈ ਕੋਈ ॥

28ਮਨਿ ਵਾਸਾਈਐ ਸਾਚਾ ਸੋਈ ॥੨॥

29ਸਗਲ ਸਮਗ੍ਰੀ ਗ੍ਰਿਹ ਜਾ ਕੈ ਪੂਰਨ ॥

30ਪ੍ਰਭ ਕੇ ਸੇਵਕ ਦੂਖ ਨ ਝੂਰਨ ॥

31ਓਟਿ ਗਹੀ ਨਿਰਭਉ ਪਦੁ ਪਾਈਐ ॥

32ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥

33ਦੂਰਿ ਨ ਹੋਈ ਕਤਹੂ ਜਾਈਐ ॥

34ਨਦਰਿ ਕਰੇ ਤਾ ਹਰਿ ਹਰਿ ਪਾਈਐ ॥

35ਅਰਦਾਸਿ ਕਰੀ ਪੂਰੇ ਗੁਰ ਪਾਸਿ ॥

36ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥

37ਆਸਾ ਮਹਲਾ ੫ ॥

38ਪ੍ਰਥਮੇ ਮਿਟਿਆ ਤਨ ਕਾ ਦੂਖ ॥

39ਮਨ ਸਗਲ ਕਉ ਹੋਆ ਸੂਖੁ ॥

40ਕਰਿ ਕਿਰਪਾ ਗੁਰ ਦੀਨੋ ਨਾਉ ॥

41ਬਲਿ ਬਲਿ ਤਿਸੁ ਸਤਿਗੁਰ ਕਉ ਜਾਉ ॥੧॥

42ਗੁਰੁ ਪੂਰਾ ਪਾਇਓ ਮੇਰੇ ਭਾਈ ॥

43ਰੋਗ ਸੋਗ ਸਭ ਦੂਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥

44ਗੁਰ ਕੇ ਚਰਨ ਹਿਰਦੈ ਵਸਾਏ ॥

45ਮਨ ਚਿੰਤਤ ਸਗਲੇ ਫਲ ਪਾਏ ॥

46ਅਗਨਿ ਬੁਝੀ ਸਭ ਹੋਈ ਸਾਂਤਿ ॥

47ਕਰਿ ਕਿਰਪਾ ਗੁਰਿ ਕੀਨੀ ਦਾਤਿ ॥੨॥

48ਨਿਥਾਵੇ ਕਉ ਗੁਰਿ ਦੀਨੋ ਥਾਨੁ ॥

49ਨਿਮਾਨੇ ਕਉ ਗੁਰਿ ਕੀਨੋ ਮਾਨੁ ॥

50ਬੰਧਨ ਕਾਟਿ ਸੇਵਕ ਕਰਿ ਰਾਖੇ ॥

51ਅੰਮ੍ਰਿਤ ਬਾਨੀ ਰਸਨਾ ਚਾਖੇ ॥੩॥

52ਵਡੈ ਭਾਗਿ ਪੂਜ ਗੁਰ ਚਰਨਾ ॥

53ਸਗਲ ਤਿਆਗਿ ਪਾਈ ਪ੍ਰਭ ਸਰਨਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath