ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 396 · Raag Aasaa · Guru Arjan Dev Ji

1ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦੦॥

2ਆਸਾ ਮਹਲਾ ੫ ॥

3ਸਤਿਗੁਰ ਸਾਚੈ ਦੀਆ ਭੇਜਿ ॥

4ਚਿਰੁ ਜੀਵਨੁ ਉਪਜਿਆ ਸੰਜੋਗਿ ॥

5ਉਦਰੈ ਮਾਹਿ ਆਇ ਕੀਆ ਨਿਵਾਸੁ ॥

6ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥

7ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥

8ਪ੍ਰਗਟਿਆ ਸਭ ਮਹਿ ਲਿਖਿਆ ਧੁਰ ਕਾ ॥ ਰਹਾਉ ॥

9ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥

10ਮਿਟਿਆ ਸੋਗੁ ਮਹਾ ਅਨੰਦੁ ਥੀਆ ॥

11ਗੁਰਬਾਣੀ ਸਖੀ ਅਨੰਦੁ ਗਾਵੈ ॥

12ਸਾਚੇ ਸਾਹਿਬ ਕੈ ਮਨਿ ਭਾਵੈ ॥੨॥

13ਵਧੀ ਵੇਲਿ ਬਹੁ ਪੀੜੀ ਚਾਲੀ ॥

14ਧਰਮ ਕਲਾ ਹਰਿ ਬੰਧਿ ਬਹਾਲੀ ॥

15ਮਨ ਚਿੰਦਿਆ ਸਤਿਗੁਰੂ ਦਿਵਾਇਆ ॥

16ਭਏ ਅਚਿੰਤ ਏਕ ਲਿਵ ਲਾਇਆ ॥੩॥

17ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥

18ਬੁਲਾਇਆ ਬੋਲੈ ਗੁਰ ਕੈ ਭਾਣਿ ॥

19ਗੁਝੀ ਛੰਨੀ ਨਾਹੀ ਬਾਤ ॥

20ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥

21ਆਸਾ ਮਹਲਾ ੫ ॥

22ਗੁਰ ਪੂਰੇ ਰਾਖਿਆ ਦੇ ਹਾਥ ॥

23ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥

24ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥

25ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥

26ਸਰਨਿ ਪਰੇ ਸਾਚੇ ਗੁਰਦੇਵ ॥

27ਪੂਰਨ ਹੋਈ ਸੇਵਕ ਸੇਵ ॥੨॥

28ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥

29ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥

30ਆਸਾ ਘਰੁ ੮ ਕਾਫੀ ਮਹਲਾ ੫

31ੴ ਸਤਿਗੁਰ ਪ੍ਰਸਾਦਿ ॥

32ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥

33ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥

34ਮਾਣੁ ਨਿਮਾਣੇ ਤੂੰ ਧਣੀ ਤੇਰਾ ਭਰਵਾਸਾ ॥

35ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥

36ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥

37ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥

38ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥

39ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥

40ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥

41ਜਨ ਨਾਨਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥

42ਆਸਾ ਮਹਲਾ ੫ ॥

43ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਨ ਕੋਈ ॥

44ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥

45ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥

46ਨਾਮੁ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥

47ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਅੰਤਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath