ਗੁਰੂ ਗ੍ਰੰਥ ਸਾਹਿਬ 397 · Raag Aasaa · Guru Arjan Dev Ji
1ਸੋ ਛੂਟੈ ਮਹਾ ਜਾਲ ਤੇ ਜਿਸੁ ਗੁਰ ਸਬਦੁ ਨਿਰੰਤਰਿ ॥੨॥
2ਗੁਰ ਕੀ ਮਹਿਮਾ ਕਿਆ ਕਹਾ ਗੁਰੁ ਬਿਬੇਕ ਸਤ ਸਰੁ ॥
3ਓਹੁ ਆਦਿ ਜੁਗਾਦੀ ਜੁਗਹ ਜੁਗੁ ਪੂਰਾ ਪਰਮੇਸਰੁ ॥੩॥
4ਨਾਮੁ ਧਿਆਵਹੁ ਸਦ ਸਦਾ ਹਰਿ ਹਰਿ ਮਨੁ ਰੰਗੇ ॥
5ਜੀਉ ਪ੍ਰਾਣ ਧਨੁ ਗੁਰੂ ਹੈ ਨਾਨਕ ਕੈ ਸੰਗੇ ॥੪॥੨॥੧੦੪॥
6ਆਸਾ ਮਹਲਾ ੫ ॥
7ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥
8ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥
9ਹਉ ਵੰਞਾ ਕੁਰਬਾਣੁ ਸਾਈ ਆਪਣੇ ॥
10ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥
11ਬਿੰਦਕ ਗਾਲਿੑ ਸੁਣੀ ਸਚੇ ਤਿਸੁ ਧਣੀ ॥
12ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥
13ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥
14ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥
15ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥
16ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥
17ਆਸਾ ਮਹਲਾ ੫ ॥
18ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥
19ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥
20ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥
21ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥
22ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥
23ਨਾਮ ਬਿਹੂਨੜਿਆ ਸੇ ਮਰਨਿੑ ਵਿਸੂਰਿ ਵਿਸੂਰਿ ॥੨॥
24ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥
25ਵਿਸਰਿਆ ਜਿਨੑਾ ਨਾਮੁ ਤਿਨਾੜਾ ਹਾਲੁ ਕਉਣੁ ॥੩॥
26ਜੈਸੇ ਪਸੁ ਹਰਿੑਆਉ ਤੈਸਾ ਸੰਸਾਰੁ ਸਭ ॥
27ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥
28ਆਸਾ ਮਹਲਾ ੫ ॥
29ਹਭੇ ਥੋਕ ਵਿਸਾਰਿ ਹਿਕੋ ਖਿਆਲੁ ਕਰਿ ॥
30ਝੂਠਾ ਲਾਹਿ ਗੁਮਾਨੁ ਮਨੁ ਤਨੁ ਅਰਪਿ ਧਰਿ ॥੧॥
31ਆਠ ਪਹਰ ਸਾਲਾਹਿ ਸਿਰਜਨਹਾਰ ਤੂੰ ॥
32ਜੀਵਾਂ ਤੇਰੀ ਦਾਤਿ ਕਿਰਪਾ ਕਰਹੁ ਮੂੰ ॥੧॥ ਰਹਾਉ ॥
33ਸੋਈ ਕੰਮੁ ਕਮਾਇ ਜਿਤੁ ਮੁਖੁ ਉਜਲਾ ॥
34ਸੋਈ ਲਗੈ ਸਚਿ ਜਿਸੁ ਤੂੰ ਦੇਹਿ ਅਲਾ ॥੨॥
35ਜੋ ਨ ਢਹੰਦੋ ਮੂਲਿ ਸੋ ਘਰੁ ਰਾਸਿ ਕਰਿ ॥
36ਹਿਕੋ ਚਿਤਿ ਵਸਾਇ ਕਦੇ ਨ ਜਾਇ ਮਰਿ ॥੩॥
37ਤਿਨੑਾ ਪਿਆਰਾ ਰਾਮੁ ਜੋ ਪ੍ਰਭ ਭਾਣਿਆ ॥
38ਗੁਰ ਪਰਸਾਦਿ ਅਕਥੁ ਨਾਨਕਿ ਵਖਾਣਿਆ ॥੪॥੫॥੧੦੭॥
39ਆਸਾ ਮਹਲਾ ੫ ॥
40ਜਿਨੑਾ ਨ ਵਿਸਰੈ ਨਾਮੁ ਸੇ ਕਿਨੇਹਿਆ ॥
41ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥
42ਮਨੁ ਤਨੁ ਹੋਇ ਨਿਹਾਲੁ ਤੁਮੑ ਸੰਗਿ ਭੇਟਿਆ ॥
43ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥
44ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨੑ ਖੇ ॥
45ਜਿਨੑ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath