ਗੁਰੂ ਗ੍ਰੰਥ ਸਾਹਿਬ 398 · Raag Aasaa · Guru Arjan Dev Ji
1ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥
2ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥
3ਦਿਨਸੁ ਰੈਣਿ ਆਰਾਧਿ ਸਮੑਾਲੇ ਸਾਹ ਸਾਹ ॥
4ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥
5ਆਸਾ ਮਹਲਾ ੫ ॥
6ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥
7ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥
8ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥
9ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥
10ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥
11ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥
12ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥
13ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥
14ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥
15ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥
16ਆਸਾ ਮਹਲਾ ੫ ॥
17ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥
18ਕਿਤਂੀ ਇਤੁ ਦਰੀਆਇ ਵੰਞਨਿੑ ਵਹਦਿਆ ॥੧॥
19ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥
20ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥
21ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥
22ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥
23ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥
24ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥
25ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥
26ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥
27ਆਸਾ ਮਹਲਾ ੫ ॥
28ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥
29ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥
30ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥
31ਦੇਖਿ ਤੁਮੑਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥
32ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੋੁ ॥
33ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥੨॥
34ਜੇਤੇ ਮਾਇਆ ਰੰਗ ਤੇਤ ਪਛਾਵਿਆ ॥
35ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥
36ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥
37ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥
38ਆਸਾ ਮਹਲਾ ੫ ॥
39ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥
40ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥
41ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥
42ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥
43ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥
44ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥
45ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath