ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 399 · Raag Aasaa · Guru Arjan Dev Ji

1ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥

2ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥

3ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥

4ਆਸਾ ਮਹਲਾ ੫ ॥

5ਗੋਬਿੰਦੁ ਗੁਣੀ ਨਿਧਾਨੁ ਗੁਰਮੁਖਿ ਜਾਣੀਐ ॥

6ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥

7ਆਵਹੁ ਸੰਤ ਮਿਲਾਹ ਹਰਿ ਕਥਾ ਕਹਾਣੀਆ ॥

8ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥

9ਜਪਿ ਜਪਿ ਜੀਵਾ ਨਾਮੁ ਹੋਵੈ ਅਨਦੁ ਘਣਾ ॥

10ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥

11ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥

12ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥

13ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥

14ਨਾਨਕ ਕੈ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥

15ਆਸਾ ਮਹਲਾ ੫ ॥

16ਆਵਹੁ ਮੀਤ ਇਕਤ੍ਰ ਹੋਇ ਰਸ ਕਸ ਸਭਿ ਭੁੰਚਹ ॥

17ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥

18ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਲਾਗੈ ॥

19ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥

20ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਜਾਰਹੁ ॥

21ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥

22ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥

23ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥

24ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥

25ਰਾਮ ਰਸਾਇਣਿ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥

26ਆਸਾ ਮਹਲਾ ੫ ॥

27ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥

28ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰੁ ਦ੍ਰਿੜਾਇਆ ॥੧॥

29ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਬਿਦਾਰਿਆ ॥

30ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥

31ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥

32ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥

33ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਮੁਰਾਰੀ ॥

34ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥

35ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥

36ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥

37ਆਸਾ ਮਹਲਾ ੫ ॥

38ਜਾ ਕਾ ਠਾਕੁਰੁ ਤੁਹੀ ਪ੍ਰਭ ਤਾ ਕੇ ਵਡਭਾਗਾ ॥

39ਓਹੁ ਸੁਹੇਲਾ ਸਦ ਸੁਖੀ ਸਭੁ ਭ੍ਰਮੁ ਭਉ ਭਾਗਾ ॥੧॥

40ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਭਾਰਾ ॥

41ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥

42ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕਰੀਐ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath