ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 39 · Siree Raag · Guru Amar Daas Ji

1ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥

2ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥

3ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥

4ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥

5ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥

6ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥

7ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥

8ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥

9ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥

10ਸਿਰੀਰਾਗੁ ਮਹਲਾ ੩ ॥

11ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥

12ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥

13ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥

14ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥

15ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥

16ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥

17ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥

18ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥

19ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥

20ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥

21ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥

22ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥

23ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥

24ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥

25ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥

26ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥

27ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥

28ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥

29ਸਿਰੀਰਾਗੁ ਮਹਲਾ ੪ ਘਰੁ ੧ ॥

30ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥

31ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥

32ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥

33ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥

34ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥

35ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥

36ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥

37ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥

38ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath