ਗੁਰੂ ਗ੍ਰੰਥ ਸਾਹਿਬ 3 · Jap · Guru Nanak Dev Ji
1ਸੁਣਿਐ ਦੂਖ ਪਾਪ ਕਾ ਨਾਸੁ ॥੯॥
2ਸੁਣਿਐ ਸਤੁ ਸੰਤੋਖੁ ਗਿਆਨੁ ॥
3ਸੁਣਿਐ ਅਠਸਠਿ ਕਾ ਇਸਨਾਨੁ ॥
4ਸੁਣਿਐ ਪੜਿ ਪੜਿ ਪਾਵਹਿ ਮਾਨੁ ॥
5ਸੁਣਿਐ ਲਾਗੈ ਸਹਜਿ ਧਿਆਨੁ ॥
6ਨਾਨਕ ਭਗਤਾ ਸਦਾ ਵਿਗਾਸੁ ॥
7ਸੁਣਿਐ ਦੂਖ ਪਾਪ ਕਾ ਨਾਸੁ ॥੧੦॥
8ਸੁਣਿਐ ਸਰਾ ਗੁਣਾ ਕੇ ਗਾਹ ॥
9ਸੁਣਿਐ ਸੇਖ ਪੀਰ ਪਾਤਿਸਾਹ ॥
10ਸੁਣਿਐ ਅੰਧੇ ਪਾਵਹਿ ਰਾਹੁ ॥
11ਸੁਣਿਐ ਹਾਥ ਹੋਵੈ ਅਸਗਾਹੁ ॥
12ਨਾਨਕ ਭਗਤਾ ਸਦਾ ਵਿਗਾਸੁ ॥
13ਸੁਣਿਐ ਦੂਖ ਪਾਪ ਕਾ ਨਾਸੁ ॥੧੧॥
14ਮੰਨੇ ਕੀ ਗਤਿ ਕਹੀ ਨ ਜਾਇ ॥
15ਜੇ ਕੋ ਕਹੈ ਪਿਛੈ ਪਛੁਤਾਇ ॥
16ਕਾਗਦਿ ਕਲਮ ਨ ਲਿਖਣਹਾਰੁ ॥
17ਮੰਨੇ ਕਾ ਬਹਿ ਕਰਨਿ ਵੀਚਾਰੁ ॥
18ਐਸਾ ਨਾਮੁ ਨਿਰੰਜਨੁ ਹੋਇ ॥
19ਜੇ ਕੋ ਮੰਨਿ ਜਾਣੈ ਮਨਿ ਕੋਇ ॥੧੨॥
20ਮੰਨੈ ਸੁਰਤਿ ਹੋਵੈ ਮਨਿ ਬੁਧਿ ॥
21ਮੰਨੈ ਸਗਲ ਭਵਣ ਕੀ ਸੁਧਿ ॥
22ਮੰਨੈ ਮੁਹਿ ਚੋਟਾ ਨਾ ਖਾਇ ॥
23ਮੰਨੈ ਜਮ ਕੈ ਸਾਥਿ ਨ ਜਾਇ ॥
24ਐਸਾ ਨਾਮੁ ਨਿਰੰਜਨੁ ਹੋਇ ॥
25ਜੇ ਕੋ ਮੰਨਿ ਜਾਣੈ ਮਨਿ ਕੋਇ ॥੧੩॥
26ਮੰਨੈ ਮਾਰਗਿ ਠਾਕ ਨ ਪਾਇ ॥
27ਮੰਨੈ ਪਤਿ ਸਿਉ ਪਰਗਟੁ ਜਾਇ ॥
28ਮੰਨੈ ਮਗੁ ਨ ਚਲੈ ਪੰਥੁ ॥
29ਮੰਨੈ ਧਰਮ ਸੇਤੀ ਸਨਬੰਧੁ ॥
30ਐਸਾ ਨਾਮੁ ਨਿਰੰਜਨੁ ਹੋਇ ॥
31ਜੇ ਕੋ ਮੰਨਿ ਜਾਣੈ ਮਨਿ ਕੋਇ ॥੧੪॥
32ਮੰਨੈ ਪਾਵਹਿ ਮੋਖੁ ਦੁਆਰੁ ॥
33ਮੰਨੈ ਪਰਵਾਰੈ ਸਾਧਾਰੁ ॥
34ਮੰਨੈ ਤਰੈ ਤਾਰੇ ਗੁਰੁ ਸਿਖ ॥
35ਮੰਨੈ ਨਾਨਕ ਭਵਹਿ ਨ ਭਿਖ ॥
36ਐਸਾ ਨਾਮੁ ਨਿਰੰਜਨੁ ਹੋਇ ॥
37ਜੇ ਕੋ ਮੰਨਿ ਜਾਣੈ ਮਨਿ ਕੋਇ ॥੧੫॥
38ਪੰਚ ਪਰਵਾਣ ਪੰਚ ਪਰਧਾਨੁ ॥
39ਪੰਚੇ ਪਾਵਹਿ ਦਰਗਹਿ ਮਾਨੁ ॥
40ਪੰਚੇ ਸੋਹਹਿ ਦਰਿ ਰਾਜਾਨੁ ॥
41ਪੰਚਾ ਕਾ ਗੁਰੁ ਏਕੁ ਧਿਆਨੁ ॥
42ਜੇ ਕੋ ਕਹੈ ਕਰੈ ਵੀਚਾਰੁ ॥
43ਕਰਤੇ ਕੈ ਕਰਣੈ ਨਾਹੀ ਸੁਮਾਰੁ ॥
44ਧੌਲੁ ਧਰਮੁ ਦਇਆ ਕਾ ਪੂਤੁ ॥
45ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥
46ਜੇ ਕੋ ਬੁਝੈ ਹੋਵੈ ਸਚਿਆਰੁ ॥
47ਧਵਲੈ ਉਪਰਿ ਕੇਤਾ ਭਾਰੁ ॥
48ਧਰਤੀ ਹੋਰੁ ਪਰੈ ਹੋਰੁ ਹੋਰੁ ॥
49ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥
50ਜੀਅ ਜਾਤਿ ਰੰਗਾ ਕੇ ਨਾਵ ॥
51ਸਭਨਾ ਲਿਖਿਆ ਵੁੜੀ ਕਲਾਮ ॥
52ਏਹੁ ਲੇਖਾ ਲਿਖਿ ਜਾਣੈ ਕੋਇ ॥
53ਲੇਖਾ ਲਿਖਿਆ ਕੇਤਾ ਹੋਇ ॥
54ਕੇਤਾ ਤਾਣੁ ਸੁਆਲਿਹੁ ਰੂਪੁ ॥
55ਕੇਤੀ ਦਾਤਿ ਜਾਣੈ ਕੌਣੁ ਕੂਤੁ ॥
56ਕੀਤਾ ਪਸਾਉ ਏਕੋ ਕਵਾਉ ॥
57ਤਿਸ ਤੇ ਹੋਏ ਲਖ ਦਰੀਆਉ ॥
58ਕੁਦਰਤਿ ਕਵਣ ਕਹਾ ਵੀਚਾਰੁ ॥
59ਵਾਰਿਆ ਨ ਜਾਵਾ ਏਕ ਵਾਰ ॥
60ਜੋ ਤੁਧੁ ਭਾਵੈ ਸਾਈ ਭਲੀ ਕਾਰ ॥
61ਤੂ ਸਦਾ ਸਲਾਮਤਿ ਨਿਰੰਕਾਰ ॥੧੬॥
62ਅਸੰਖ ਜਪ ਅਸੰਖ ਭਾਉ ॥
63ਅਸੰਖ ਪੂਜਾ ਅਸੰਖ ਤਪ ਤਾਉ ॥
64ਅਸੰਖ ਗਰੰਥ ਮੁਖਿ ਵੇਦ ਪਾਠ ॥
65ਅਸੰਖ ਜੋਗ ਮਨਿ ਰਹਹਿ ਉਦਾਸ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath