ਗੁਰੂ ਗ੍ਰੰਥ ਸਾਹਿਬ 401 · Raag Aasaa · Guru Arjan Dev Ji
1ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥
2ਸਗੁਨ ਅਪਸਗੁਨ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥
3ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਪ੍ਰਭਿ ਭਾਵੈ ॥੨॥
4ਪੁੰਨ ਦਾਨ ਜਪ ਤਪ ਜੇਤੇ ਸਭ ਊਪਰਿ ਨਾਮੁ ॥
5ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥
6ਭੈ ਬਿਨਸੇ ਭ੍ਰਮ ਮੋਹ ਗਏ ਕੋ ਦਿਸੈ ਨ ਬੀਆ ॥
7ਨਾਨਕ ਰਾਖੇ ਪਾਰਬ੍ਰਹਮਿ ਫਿਰਿ ਦੂਖੁ ਨ ਥੀਆ ॥੪॥੧੮॥੧੨੦॥
8ਆਸਾ ਘਰੁ ੯ ਮਹਲਾ ੫
9ੴ ਸਤਿਗੁਰ ਪ੍ਰਸਾਦਿ ॥
10ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥
11ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ ਕੈ ਪਹਿ ਜਾਵਉ ॥੧॥
12ਹਉ ਮਾਗਉ ਆਨ ਲਜਾਵਉ ॥
13ਸਗਲ ਛਤ੍ਰਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥੧॥ ਰਹਾਉ ॥
14ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥
15ਬ੍ਰਹਮਾਦਿਕ ਸਨਕਾਦਿਕ ਸਨਕ ਸਨੰਦਨ ਸਨਾਤਨ ਸਨਤਕੁਮਾਰ ਤਿਨੑ ਕਉ ਮਹਲੁ ਦੁਲਭਾਵਉ ॥੨॥
16ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥
17ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥
18ਭਇਓ ਕ੍ਰਿਪਾਲੁ ਦਇਆਲੁ ਪ੍ਰਭੁ ਠਾਕੁਰੁ ਕਾਟਿਓ ਬੰਧੁ ਗਰਾਵਉ ॥
19ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ॥੪॥੧॥੧੨੧॥
20ਆਸਾ ਮਹਲਾ ੫ ॥
21ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥
22ਸੰਗਿ ਚਲਨ ਕਉ ਤੋਸਾ ਦੀਨੑਾ ਗੋਬਿੰਦ ਨਾਮ ਕੇ ਬਿਉਹਾਰੀ ॥੧॥
23ਅਵਰ ਬਿਸਾਰੀ ਬਿਸਾਰੀ ॥
24ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥
25ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮੑਾਰੀ ॥
26ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥
27ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥
28ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥
29ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਪਾਵਉ ਸੰਤ ਰੇਨ ਉਰਿ ਧਾਰੀ ॥
30ਸ੍ਰਵਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ ॥੪॥੨॥੧੨੨॥
31ੴ ਸਤਿਗੁਰ ਪ੍ਰਸਾਦਿ ॥
32ਆਸਾ ਘਰੁ ੧੦ ਮਹਲਾ ੫ ॥
33ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath