ਗੁਰੂ ਗ੍ਰੰਥ ਸਾਹਿਬ 402 · Raag Aasaa · Guru Arjan Dev Ji
1ਪੁਤ੍ਰ ਕਲਤ੍ਰ ਗ੍ਰਿਹ ਸਗਲ ਸਮਗ੍ਰੀ ਸਭ ਮਿਥਿਆ ਅਸਨਾਹਾ ॥੧॥
2ਰੇ ਮਨ ਕਿਆ ਕਰਹਿ ਹੈ ਹਾ ਹਾ ॥
3ਦ੍ਰਿਸਟਿ ਦੇਖੁ ਜੈਸੇ ਹਰਿਚੰਦਉਰੀ ਇਕੁ ਰਾਮ ਭਜਨੁ ਲੈ ਲਾਹਾ ॥੧॥ ਰਹਾਉ ॥
4ਜੈਸੇ ਬਸਤਰ ਦੇਹ ਓਢਾਨੇ ਦਿਨ ਦੋਇ ਚਾਰਿ ਭੋਰਾਹਾ ॥
5ਭੀਤਿ ਊਪਰੇ ਕੇਤਕੁ ਧਾਈਐ ਅੰਤਿ ਓਰਕੋ ਆਹਾ ॥੨॥
6ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥
7ਆਵਗਿ ਆਗਿਆ ਪਾਰਬ੍ਰਹਮ ਕੀ ਉਠਿ ਜਾਸੀ ਮੁਹਤ ਚਸਾਹਾ ॥੩॥
8ਰੇ ਮਨ ਲੇਖੈ ਚਾਲਹਿ ਲੇਖੈ ਬੈਸਹਿ ਲੇਖੈ ਲੈਦਾ ਸਾਹਾ ॥
9ਸਦਾ ਕੀਰਤਿ ਕਰਿ ਨਾਨਕ ਹਰਿ ਕੀ ਉਬਰੇ ਸਤਿਗੁਰ ਚਰਣ ਓਟਾਹਾ ॥੪॥੧॥੧੨੩॥
10ਆਸਾ ਮਹਲਾ ੫ ॥
11ਅਪੁਸਟ ਬਾਤ ਤੇ ਭਈ ਸੀਧਰੀ ਦੂਤ ਦੁਸਟ ਸਜਨਈ ॥
12ਅੰਧਕਾਰ ਮਹਿ ਰਤਨੁ ਪ੍ਰਗਾਸਿਓ ਮਲੀਨ ਬੁਧਿ ਹਛਨਈ ॥੧॥
13ਜਉ ਕਿਰਪਾ ਗੋਬਿੰਦ ਭਈ ॥
14ਸੁਖ ਸੰਪਤਿ ਹਰਿ ਨਾਮ ਫਲ ਪਾਏ ਸਤਿਗੁਰ ਮਿਲਈ ॥੧॥ ਰਹਾਉ ॥
15ਮੋਹਿ ਕਿਰਪਨ ਕਉ ਕੋਇ ਨ ਜਾਨਤ ਸਗਲ ਭਵਨ ਪ੍ਰਗਟਈ ॥
16ਸੰਗਿ ਬੈਠਨੋ ਕਹੀ ਨ ਪਾਵਤ ਹੁਣਿ ਸਗਲ ਚਰਣ ਸੇਵਈ ॥੨॥
17ਆਢ ਆਢ ਕਉ ਫਿਰਤ ਢੂੰਢਤੇ ਮਨ ਸਗਲ ਤ੍ਰਿਸਨ ਬੁਝਿ ਗਈ ॥
18ਏਕੁ ਬੋਲੁ ਭੀ ਖਵਤੋ ਨਾਹੀ ਸਾਧਸੰਗਤਿ ਸੀਤਲਈ ॥੩॥
19ਏਕ ਜੀਹ ਗੁਣ ਕਵਨ ਵਖਾਨੈ ਅਗਮ ਅਗਮ ਅਗਮਈ ॥
20ਦਾਸੁ ਦਾਸ ਦਾਸ ਕੋ ਕਰੀਅਹੁ ਜਨ ਨਾਨਕ ਹਰਿ ਸਰਣਈ ॥੪॥੨॥੧੨੪॥
21ਆਸਾ ਮਹਲਾ ੫ ॥
22ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੇਗਿ ਧਾਇਆ ॥
23ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥
24ਸਤਿਗੁਰ ਤੇਰੀ ਆਸਾਇਆ ॥
25ਪਤਿਤ ਪਾਵਨੁ ਤੇਰੋ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥
26ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥
27ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੂਝੀ ਉਲਟਾਇਆ ॥੨॥
28ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥
29ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥੩॥
30ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥
31ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥
32ਆਸਾ ਮਹਲਾ ੫ ॥
33ਮਿਥਿਆ ਸੰਗਿ ਸੰਗਿ ਲਪਟਾਏ ਮੋਹ ਮਾਇਆ ਕਰਿ ਬਾਧੇ ॥
34ਜਹ ਜਾਨੋ ਸੋ ਚੀਤਿ ਨ ਆਵੈ ਅਹੰਬੁਧਿ ਭਏ ਆਂਧੇ ॥੧॥
35ਮਨ ਬੈਰਾਗੀ ਕਿਉ ਨ ਅਰਾਧੇ ॥
36ਕਾਚ ਕੋਠਰੀ ਮਾਹਿ ਤੂੰ ਬਸਤਾ ਸੰਗਿ ਸਗਲ ਬਿਖੈ ਕੀ ਬਿਆਧੇ ॥੧॥ ਰਹਾਉ ॥
37ਮੇਰੀ ਮੇਰੀ ਕਰਤ ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath