ਗੁਰੂ ਗ੍ਰੰਥ ਸਾਹਿਬ 403 · Raag Aasaa · Guru Arjan Dev Ji
1ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ ॥੨॥
2ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ ॥
3ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ ॥੩॥
4ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ ॥
5ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ ॥੪॥
6ਇਉ ਜਪਿਓ ਭਾਈ ਪੁਰਖੁ ਬਿਧਾਤੇ ॥
7ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ ॥੧॥ ਰਹਾਉ ਦੂਜਾ ॥੪॥੪॥੧੨੬॥
8ਆਸਾ ਮਹਲਾ ੫ ॥
9ਨਿਮਖ ਕਾਮ ਸੁਆਦ ਕਾਰਣਿ ਕੋਟਿ ਦਿਨਸ ਦੁਖੁ ਪਾਵਹਿ ॥
10ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ ॥੧॥
11ਅੰਧੇ ਚੇਤਿ ਹਰਿ ਹਰਿ ਰਾਇਆ ॥
12ਤੇਰਾ ਸੋ ਦਿਨੁ ਨੇੜੈ ਆਇਆ ॥੧॥ ਰਹਾਉ ॥
13ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ ॥
14ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ ॥੨॥
15ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ ॥
16ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ ॥੩॥
17ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ ॥
18ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ ॥੪॥੫॥੧੨੭॥
19ਆਸਾ ਮਹਲਾ ੫ ਦੁਪਦੇ ॥
20ਲੂਕਿ ਕਮਾਨੋ ਸੋਈ ਤੁਮੑ ਪੇਖਿਓ ਮੂੜ ਮੁਗਧ ਮੁਕਰਾਨੀ ॥
21ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ ॥੧॥
22ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ ॥
23ਭ੍ਰਮ ਕੇ ਮੂਸੇ ਤੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ ॥੧॥ ਰਹਾਉ ॥
24ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ ॥
25ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ ॥੨॥੬॥੧੨੮॥
26ਆਸਾ ਮਹਲਾ ੫ ॥
27ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ ॥
28ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ ॥੧॥
29ਸੇਵਕ ਕਉ ਨਿਕਟੀ ਹੋਇ ਦਿਖਾਵੈ ॥
30ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ ॥੧॥ ਰਹਾਉ ॥
31ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ ॥
32ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ ॥੨॥੭॥੧੨੯॥
33ਆਸਾ ਘਰੁ ੧੧ ਮਹਲਾ ੫
34ੴ ਸਤਿਗੁਰ ਪ੍ਰਸਾਦਿ ॥
35ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ ॥
36ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ ਪਰਵੇਸਾ ਰੇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath