ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 404 · Raag Aasaa · Guru Arjan Dev Ji

1ਸਾਜਨ ਸੰਤ ਹਮਾਰੇ ਮੀਤਾ ਬਿਨੁ ਹਰਿ ਹਰਿ ਆਨੀਤਾ ਰੇ ॥

2ਸਾਧਸੰਗਿ ਮਿਲਿ ਹਰਿ ਗੁਣ ਗਾਏ ਇਹੁ ਜਨਮੁ ਪਦਾਰਥੁ ਜੀਤਾ ਰੇ ॥੧॥ ਰਹਾਉ ॥

3ਤ੍ਰੈ ਗੁਣ ਮਾਇਆ ਬ੍ਰਹਮ ਕੀ ਕੀਨੑੀ ਕਹਹੁ ਕਵਨ ਬਿਧਿ ਤਰੀਐ ਰੇ ॥

4ਘੂਮਨ ਘੇਰ ਅਗਾਹ ਗਾਖਰੀ ਗੁਰ ਸਬਦੀ ਪਾਰਿ ਉਤਰੀਐ ਰੇ ॥੨॥

5ਖੋਜਤ ਖੋਜਤ ਖੋਜਿ ਬੀਚਾਰਿਓ ਤਤੁ ਨਾਨਕ ਇਹੁ ਜਾਨਾ ਰੇ ॥

6ਸਿਮਰਤ ਨਾਮੁ ਨਿਧਾਨੁ ਨਿਰਮੋਲਕੁ ਮਨੁ ਮਾਣਕੁ ਪਤੀਆਨਾ ਰੇ ॥੩॥੧॥੧੩੦॥

7ਆਸਾ ਮਹਲਾ ੫ ਦੁਪਦੇ ॥

8ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥

9ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥

10ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥

11ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥

12ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥

13ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥

14ਆਸਾ ਮਹਲਾ ੫ ॥

15ਚਾਰਿ ਬਰਨ ਚਉਹਾ ਕੇ ਮਰਦਨ ਖਟੁ ਦਰਸਨ ਕਰ ਤਲੀ ਰੇ ॥

16ਸੁੰਦਰ ਸੁਘਰ ਸਰੂਪ ਸਿਆਨੇ ਪੰਚਹੁ ਹੀ ਮੋਹਿ ਛਲੀ ਰੇ ॥੧॥

17ਜਿਨਿ ਮਿਲਿ ਮਾਰੇ ਪੰਚ ਸੂਰਬੀਰ ਐਸੋ ਕਉਨੁ ਬਲੀ ਰੇ ॥

18ਜਿਨਿ ਪੰਚ ਮਾਰਿ ਬਿਦਾਰਿ ਗੁਦਾਰੇ ਸੋ ਪੂਰਾ ਇਹ ਕਲੀ ਰੇ ॥੧॥ ਰਹਾਉ ॥

19ਵਡੀ ਕੋਮ ਵਸਿ ਭਾਗਹਿ ਨਾਹੀ ਮੁਹਕਮ ਫਉਜ ਹਠਲੀ ਰੇ ॥

20ਕਹੁ ਨਾਨਕ ਤਿਨਿ ਜਨਿ ਨਿਰਦਲਿਆ ਸਾਧਸੰਗਤਿ ਕੈ ਝਲੀ ਰੇ ॥੨॥੩॥੧੩੨॥

21ਆਸਾ ਮਹਲਾ ੫ ॥

22ਨੀਕੀ ਜੀਅ ਕੀ ਹਰਿ ਕਥਾ ਊਤਮ ਆਨ ਸਗਲ ਰਸ ਫੀਕੀ ਰੇ ॥੧॥ ਰਹਾਉ ॥

23ਬਹੁ ਗੁਨਿ ਧੁਨਿ ਮੁਨਿ ਜਨ ਖਟੁ ਬੇਤੇ ਅਵਰੁ ਨ ਕਿਛੁ ਲਾਈਕੀ ਰੇ ॥੧॥

24ਬਿਖਾਰੀ ਨਿਰਾਰੀ ਅਪਾਰੀ ਸਹਜਾਰੀ ਸਾਧਸੰਗਿ ਨਾਨਕ ਪੀਕੀ ਰੇ ॥੨॥੪॥੧੩੩॥

25ਆਸਾ ਮਹਲਾ ੫ ॥

26ਹਮਾਰੀ ਪਿਆਰੀ ਅੰਮ੍ਰਿਤ ਧਾਰੀ ਗੁਰਿ ਨਿਮਖ ਨ ਮਨ ਤੇ ਟਾਰੀ ਰੇ ॥੧॥ ਰਹਾਉ ॥

27ਦਰਸਨ ਪਰਸਨ ਸਰਸਨ ਹਰਸਨ ਰੰਗਿ ਰੰਗੀ ਕਰਤਾਰੀ ਰੇ ॥੧॥

28ਖਿਨੁ ਰਮ ਗੁਰ ਗਮ ਹਰਿ ਦਮ ਨਹ ਜਮ ਹਰਿ ਕੰਠਿ ਨਾਨਕ ਉਰਿ ਹਾਰੀ ਰੇ ॥੨॥੫॥੧੩੪॥

29ਆਸਾ ਮਹਲਾ ੫ ॥

30ਨੀਕੀ ਸਾਧ ਸੰਗਾਨੀ ॥ ਰਹਾਉ ॥

31ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥

32ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥

33ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath