ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 405 · Raag Aasaa

1ਰਾਗੁ ਆਸਾ ਮਹਲਾ ੫ ਘਰੁ ੧੨

2ੴ ਸਤਿਗੁਰ ਪ੍ਰਸਾਦਿ ॥

3ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥

4ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥

5ਸੋ ਪ੍ਰਭੁ ਜਾਣੀਐ ਸਦ ਸੰਗਿ ॥

6ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥

7ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥

8ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥

9ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥

10ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥

11ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥

12ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥

13ਆਸਾ ਮਹਲਾ ੫ ॥

14ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥

15ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥੧॥

16ਮੇਰੇ ਮਨ ਧਿਆਇ ਹਰਿ ਹਰਿ ਨਾਉ ॥

17ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥੧॥ ਰਹਾਉ ॥

18ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥

19ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥੨॥

20ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥

21ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥੩॥

22ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥

23ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥੪॥੨॥੧੩੭॥

24ਆਸਾ ਮਹਲਾ ੫ ॥

25ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥

26ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥

27ਹਰਿ ਕੋ ਨਾਮੁ ਜਪੀਐ ਨੀਤਿ ॥

28ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥੧॥ ਰਹਾਉ ॥

29ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥

30ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥

31ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ ॥

32ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥੩॥

33ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥

34ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥

35ਆਸਾ ਮਹਲਾ ੫ ॥

36ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥

37ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥

38ਮਨ ਮਹਿ ਰਾਮ ਨਾਮਾ ਜਾਪਿ ॥

39ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥

40ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath