ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 406 · Raag Aasaa · Guru Arjan Dev Ji

1ਦਇਆ ਕਰਹੁ ਕਿਰਮ ਅਪੁਨੇ ਕਉ ਇਹੈ ਮਨੋਰਥੁ ਸੁਆਉ ॥੨॥

2ਤਨੁ ਧਨੁ ਤੇਰਾ ਤੂੰ ਪ੍ਰਭੁ ਮੇਰਾ ਹਮਰੈ ਵਸਿ ਕਿਛੁ ਨਾਹਿ ॥

3ਜਿਉ ਜਿਉ ਰਾਖਹਿ ਤਿਉ ਤਿਉ ਰਹਣਾ ਤੇਰਾ ਦੀਆ ਖਾਹਿ ॥੩॥

4ਜਨਮ ਜਨਮ ਕੇ ਕਿਲਵਿਖ ਕਾਟੈ ਮਜਨੁ ਹਰਿ ਜਨ ਧੂਰਿ ॥

5ਭਾਇ ਭਗਤਿ ਭਰਮ ਭਉ ਨਾਸੈ ਹਰਿ ਨਾਨਕ ਸਦਾ ਹਜੂਰਿ ॥੪॥੪॥੧੩੯॥

6ਆਸਾ ਮਹਲਾ ੫ ॥

7ਅਗਮ ਅਗੋਚਰੁ ਦਰਸੁ ਤੇਰਾ ਸੋ ਪਾਏ ਜਿਸੁ ਮਸਤਕਿ ਭਾਗੁ ॥

8ਆਪਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਸਤਿਗੁਰਿ ਬਖਸਿਆ ਹਰਿ ਨਾਮੁ ॥੧॥

9ਕਲਿਜੁਗੁ ਉਧਾਰਿਆ ਗੁਰਦੇਵ ॥

10ਮਲ ਮੂਤ ਮੂੜ ਜਿ ਮੁਘਦ ਹੋਤੇ ਸਭਿ ਲਗੇ ਤੇਰੀ ਸੇਵ ॥੧॥ ਰਹਾਉ ॥

11ਤੂ ਆਪਿ ਕਰਤਾ ਸਭ ਸ੍ਰਿਸਟਿ ਧਰਤਾ ਸਭ ਮਹਿ ਰਹਿਆ ਸਮਾਇ ॥

12ਧਰਮ ਰਾਜਾ ਬਿਸਮਾਦੁ ਹੋਆ ਸਭ ਪਈ ਪੈਰੀ ਆਇ ॥੨॥

13ਸਤਜੁਗੁ ਤ੍ਰੇਤਾ ਦੁਆਪਰੁ ਭਣੀਐ ਕਲਿਜੁਗੁ ਊਤਮੋ ਜੁਗਾ ਮਾਹਿ ॥

14ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਕੋਈ ਨ ਪਕੜੀਐ ਕਿਸੈ ਥਾਇ ॥੩॥

15ਹਰਿ ਜੀਉ ਸੋਈ ਕਰਹਿ ਜਿ ਭਗਤ ਤੇਰੇ ਜਾਚਹਿ ਏਹੁ ਤੇਰਾ ਬਿਰਦੁ ॥

16ਕਰ ਜੋੜਿ ਨਾਨਕ ਦਾਨੁ ਮਾਗੈ ਅਪਣਿਆ ਸੰਤਾ ਦੇਹਿ ਹਰਿ ਦਰਸੁ ॥੪॥੫॥੧੪੦॥

17ਰਾਗੁ ਆਸਾ ਮਹਲਾ ੫ ਘਰੁ ੧੩

18ੴ ਸਤਿਗੁਰ ਪ੍ਰਸਾਦਿ ॥

19ਸਤਿਗੁਰ ਬਚਨ ਤੁਮੑਾਰੇ ॥

20ਨਿਰਗੁਣ ਨਿਸਤਾਰੇ ॥੧॥ ਰਹਾਉ ॥

21ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥

22ਜਨਮ ਭਵੰਤੇ ਨਰਕਿ ਪੜੰਤੇ ਤਿਨੑ ਕੇ ਕੁਲ ਉਧਾਰੇ ॥੨॥

23ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥

24ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥

25ਆਸਾ ਮਹਲਾ ੫ ॥

26ਬਾਵਰ ਸੋਇ ਰਹੇ ॥੧॥ ਰਹਾਉ ॥

27ਮੋਹ ਕੁਟੰਬ ਬਿਖੈ ਰਸ ਮਾਤੇ ਮਿਥਿਆ ਗਹਨ ਗਹੇ ॥੧॥

28ਮਿਥਨ ਮਨੋਰਥ ਸੁਪਨ ਆਨੰਦ ਉਲਾਸ ਮਨਿ ਮੁਖਿ ਸਤਿ ਕਹੇ ॥੨॥

29ਅੰਮ੍ਰਿਤੁ ਨਾਮੁ ਪਦਾਰਥੁ ਸੰਗੇ ਤਿਲੁ ਮਰਮੁ ਨ ਲਹੇ ॥੩॥

30ਕਰਿ ਕਿਰਪਾ ਰਾਖੇ ਸਤਸੰਗੇ ਨਾਨਕ ਸਰਣਿ ਆਹੇ ॥੪॥੨॥੧੪੨॥

31ਆਸਾ ਮਹਲਾ ੫ ਤਿਪਦੇ ॥

32ਓਹਾ ਪ੍ਰੇਮ ਪਿਰੀ ॥੧॥ ਰਹਾਉ ॥

33ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥

34ਰਾਜ ਨ ਭਾਗ ਨ ਹੁਕਮ ਨ ਸਾਦਨ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath