ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 408 · Raag Aasaa · Guru Arjan Dev Ji

1ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥

2ਨਾਨਕ ਨਾਮੁ ਮਿਲੈ ਅਪਨੀ ਦਇਆ ਕਰਹੁ ॥੨॥੧॥੧੫੦॥

3ਆਸਾ ਮਹਲਾ ੫ ॥

4ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਰਹਾਉ ॥

5ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥

6ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥

7ਆਸਾ ਮਹਲਾ ੫ ਘਰੁ ੧੫ ਪੜਤਾਲ

8ੴ ਸਤਿਗੁਰ ਪ੍ਰਸਾਦਿ ॥

9ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥

10ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥

11ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥

12ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥

13ਬੇਦ ਸਾਸਤ੍ਰ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥

14ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥

15ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥

16ਜੇਂਹ ਕਾਰਜਿ ਰਹੈ ਓਲੑਾ ਸੋਇ ਕਾਮੁ ਨ ਕਰਿਆ ॥੩॥

17ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥

18ਮਾਨੁ ਤਾਨੁ ਤਜਿ ਸਿਆਨਪ ਸਰਣਿ ਨਾਨਕੁ ਆਇਆ ॥੪॥੧॥੧੫੨॥

19ਆਸਾ ਮਹਲਾ ੫ ॥

20ਬਾਪਾਰਿ ਗੋਵਿੰਦ ਨਾਏ ॥

21ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥

22ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥

23ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥

24ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥

25ਸਭ ਤਜੀ ਮਨੈ ਕੀ ਕਾਮ ਕਰਾ ॥

26ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥

27ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥

28ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥੧੫੩॥

29ਆਸਾ ਮਹਲਾ ੫ ॥

30ਕੋਊ ਬਿਖਮ ਗਾਰ ਤੋਰੈ ॥

31ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥੧॥ ਰਹਾਉ ॥

32ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥੧॥

33ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥

34ਅਨਦਿਨੋ ਪ੍ਰਭ ਧਿਆਵਉ ॥

35ਭ੍ਰਮ ਭੀਤਿ ਜੀਤਿ ਮਿਟਾਵਉ ॥

36ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥

37ਆਸਾ ਮਹਲਾ ੫ ॥

38ਕਾਮੁ ਕ੍ਰੋਧੁ ਲੋਭੁ ਤਿਆਗੁ ॥

39ਮਨਿ ਸਿਮਰਿ ਗੋਬਿੰਦ ਨਾਮ ॥

40ਹਰਿ ਭਜਨ ਸਫਲ ਕਾਮ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath