ਗੁਰੂ ਗ੍ਰੰਥ ਸਾਹਿਬ 40 · Siree Raag · Guru Raam Daas Ji
1ਸਹਸ ਸਿਆਣਪ ਕਰਿ ਰਹੇ ਮਨਿ ਕੋਰੈ ਰੰਗੁ ਨ ਹੋਇ ॥
2ਕੂੜਿ ਕਪਟਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥
3ਸਭਨਾ ਤੇਰੀ ਆਸ ਪ੍ਰਭੁ ਸਭ ਜੀਅ ਤੇਰੇ ਤੂੰ ਰਾਸਿ ॥
4ਪ੍ਰਭ ਤੁਧਹੁ ਖਾਲੀ ਕੋ ਨਹੀ ਦਰਿ ਗੁਰਮੁਖਾ ਨੋ ਸਾਬਾਸਿ ॥
5ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥
6ਸਿਰੀਰਾਗੁ ਮਹਲਾ ੪ ॥
7ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥
8ਕੋਈ ਗੁਰਮੁਖਿ ਸਜਣੁ ਜੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥
9ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥੧॥
10ਮੇਰੇ ਪ੍ਰੀਤਮਾ ਹਉ ਜੀਵਾ ਨਾਮੁ ਧਿਆਇ ॥
11ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥
12ਨਾਮੁ ਅਮੋਲਕੁ ਰਤਨੁ ਹੈ ਪੂਰੇ ਸਤਿਗੁਰ ਪਾਸਿ ॥
13ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥
14ਧੰਨੁ ਵਡਭਾਗੀ ਵਡ ਭਾਗੀਆ ਜੋ ਆਇ ਮਿਲੇ ਗੁਰ ਪਾਸਿ ॥੨॥
15ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥
16ਓਇ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥
17ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕ੍ਰੋਧੁ ਚੰਡਾਲ ॥੩॥
18ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥
19ਉਨ ਜਨਮ ਜਨਮ ਕੀ ਮੈਲੁ ਉਤਰੈ ਨਿਰਮਲ ਨਾਮੁ ਦ੍ਰਿੜਾਇ ॥
20ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥੪॥੨॥੬੬॥
21ਸਿਰੀਰਾਗੁ ਮਹਲਾ ੪ ॥
22ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥
23ਗੁਰਮੁਖਿ ਸਜਣੁ ਗੁਣਕਾਰੀਆ ਮਿਲਿ ਸਜਣ ਹਰਿ ਗੁਣ ਗਾਇ ॥
24ਹੀਰੈ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥੧॥
25ਮੇਰੇ ਗੋਵਿੰਦਾ ਗੁਣ ਗਾਵਾ ਤ੍ਰਿਪਤਿ ਮਨਿ ਹੋਇ ॥
26ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥
27ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥
28ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥
29ਬਿਨੁ ਸਤਿਗੁਰ ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥
30ਬਿਨੁ ਭਾਗਾ ਸਤਿਗੁਰੁ ਨਾ ਮਿਲੈ ਘਰਿ ਬੈਠਿਆ ਨਿਕਟਿ ਨਿਤ ਪਾਸਿ ॥
31ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥
32ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ ॥੩॥
33ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥
34ਸਤਿਗੁਰ ਕੈ ਭਾਣੈ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥
35ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath