ਗੁਰੂ ਗ੍ਰੰਥ ਸਾਹਿਬ 412 · Raag Aasaa · Guru Nanak Dev Ji
1ਜੋ ਤਿਸੁ ਭਾਵੈ ਸੋ ਫੁਨਿ ਹੋਇ ॥
2ਸੁਣਿ ਭਰਥਰਿ ਨਾਨਕੁ ਕਹੈ ਬੀਚਾਰੁ ॥
3ਨਿਰਮਲ ਨਾਮੁ ਮੇਰਾ ਆਧਾਰੁ ॥੮॥੧॥
4ਆਸਾ ਮਹਲਾ ੧ ॥
5ਸਭਿ ਜਪ ਸਭਿ ਤਪ ਸਭ ਚਤੁਰਾਈ ॥
6ਊਝੜਿ ਭਰਮੈ ਰਾਹਿ ਨ ਪਾਈ ॥
7ਬਿਨੁ ਬੂਝੇ ਕੋ ਥਾਇ ਨ ਪਾਈ ॥
8ਨਾਮ ਬਿਹੂਣੈ ਮਾਥੇ ਛਾਈ ॥੧॥
9ਸਾਚ ਧਣੀ ਜਗੁ ਆਇ ਬਿਨਾਸਾ ॥
10ਛੂਟਸਿ ਪ੍ਰਾਣੀ ਗੁਰਮੁਖਿ ਦਾਸਾ ॥੧॥ ਰਹਾਉ ॥
11ਜਗੁ ਮੋਹਿ ਬਾਧਾ ਬਹੁਤੀ ਆਸਾ ॥
12ਗੁਰਮਤੀ ਇਕਿ ਭਏ ਉਦਾਸਾ ॥
13ਅੰਤਰਿ ਨਾਮੁ ਕਮਲੁ ਪਰਗਾਸਾ ॥
14ਤਿਨੑ ਕਉ ਨਾਹੀ ਜਮ ਕੀ ਤ੍ਰਾਸਾ ॥੨॥
15ਜਗੁ ਤ੍ਰਿਅ ਜਿਤੁ ਕਾਮਣਿ ਹਿਤਕਾਰੀ ॥
16ਪੁਤ੍ਰ ਕਲਤ੍ਰ ਲਗਿ ਨਾਮੁ ਵਿਸਾਰੀ ॥
17ਬਿਰਥਾ ਜਨਮੁ ਗਵਾਇਆ ਬਾਜੀ ਹਾਰੀ ॥
18ਸਤਿਗੁਰੁ ਸੇਵੇ ਕਰਣੀ ਸਾਰੀ ॥੩॥
19ਬਾਹਰਹੁ ਹਉਮੈ ਕਹੈ ਕਹਾਏ ॥
20ਅੰਦਰਹੁ ਮੁਕਤੁ ਲੇਪੁ ਕਦੇ ਨ ਲਾਏ ॥
21ਮਾਇਆ ਮੋਹੁ ਗੁਰ ਸਬਦਿ ਜਲਾਏ ॥
22ਨਿਰਮਲ ਨਾਮੁ ਸਦ ਹਿਰਦੈ ਧਿਆਏ ॥੪॥
23ਧਾਵਤੁ ਰਾਖੈ ਠਾਕਿ ਰਹਾਏ ॥
24ਸਿਖ ਸੰਗਤਿ ਕਰਮਿ ਮਿਲਾਏ ॥
25ਗੁਰ ਬਿਨੁ ਭੂਲੋ ਆਵੈ ਜਾਏ ॥
26ਨਦਰਿ ਕਰੇ ਸੰਜੋਗਿ ਮਿਲਾਏ ॥੫॥
27ਰੂੜੋ ਕਹਉ ਨ ਕਹਿਆ ਜਾਈ ॥
28ਅਕਥ ਕਥਉ ਨਹ ਕੀਮਤਿ ਪਾਈ ॥
29ਸਭ ਦੁਖ ਤੇਰੇ ਸੂਖ ਰਜਾਈ ॥
30ਸਭਿ ਦੁਖ ਮੇਟੇ ਸਾਚੈ ਨਾਈ ॥੬॥
31ਕਰ ਬਿਨੁ ਵਾਜਾ ਪਗ ਬਿਨੁ ਤਾਲਾ ॥
32ਜੇ ਸਬਦੁ ਬੁਝੈ ਤਾ ਸਚੁ ਨਿਹਾਲਾ ॥
33ਅੰਤਰਿ ਸਾਚੁ ਸਭੇ ਸੁਖ ਨਾਲਾ ॥
34ਨਦਰਿ ਕਰੇ ਰਾਖੈ ਰਖਵਾਲਾ ॥੭॥
35ਤ੍ਰਿਭਵਣ ਸੂਝੈ ਆਪੁ ਗਵਾਵੈ ॥
36ਬਾਣੀ ਬੂਝੈ ਸਚਿ ਸਮਾਵੈ ॥
37ਸਬਦੁ ਵੀਚਾਰੇ ਏਕ ਲਿਵ ਤਾਰਾ ॥
38ਨਾਨਕ ਧੰਨੁ ਸਵਾਰਣਹਾਰਾ ॥੮॥੨॥
39ਆਸਾ ਮਹਲਾ ੧ ॥
40ਲੇਖ ਅਸੰਖ ਲਿਖਿ ਲਿਖਿ ਮਾਨੁ ॥
41ਮਨਿ ਮਾਨਿਐ ਸਚੁ ਸੁਰਤਿ ਵਖਾਨੁ ॥
42ਕਥਨੀ ਬਦਨੀ ਪੜਿ ਪੜਿ ਭਾਰੁ ॥
43ਲੇਖ ਅਸੰਖ ਅਲੇਖੁ ਅਪਾਰੁ ॥੧॥
44ਐਸਾ ਸਾਚਾ ਤੂੰ ਏਕੋ ਜਾਣੁ ॥
45ਜੰਮਣੁ ਮਰਣਾ ਹੁਕਮੁ ਪਛਾਣੁ ॥੧॥ ਰਹਾਉ ॥
46ਮਾਇਆ ਮੋਹਿ ਜਗੁ ਬਾਧਾ ਜਮਕਾਲਿ ॥
47ਬਾਂਧਾ ਛੂਟੈ ਨਾਮੁ ਸਮੑਾਲਿ ॥
48ਗੁਰੁ ਸੁਖਦਾਤਾ ਅਵਰੁ ਨ ਭਾਲਿ ॥
49ਹਲਤਿ ਪਲਤਿ ਨਿਬਹੀ ਤੁਧੁ ਨਾਲਿ ॥੨॥
50ਸਬਦਿ ਮਰੈ ਤਾਂ ਏਕ ਲਿਵ ਲਾਏ ॥
51ਅਚਰੁ ਚਰੈ ਤਾਂ ਭਰਮੁ ਚੁਕਾਏ ॥
52ਜੀਵਨ ਮੁਕਤੁ ਮਨਿ ਨਾਮੁ ਵਸਾਏ ॥
53ਗੁਰਮੁਖਿ ਹੋਇ ਤ ਸਚਿ ਸਮਾਏ ॥੩॥
54ਜਿਨਿ ਧਰ ਸਾਜੀ ਗਗਨੁ ਅਕਾਸੁ ॥
55ਜਿਨਿ ਸਭ ਥਾਪੀ ਥਾਪਿ ਉਥਾਪਿ ॥
56ਸਰਬ ਨਿਰੰਤਰਿ ਆਪੇ ਆਪਿ ॥
57ਕਿਸੈ ਨ ਪੂਛੇ ਬਖਸੇ ਆਪਿ ॥੪॥
58ਤੂ ਪੁਰੁ ਸਾਗਰੁ ਮਾਣਕ ਹੀਰੁ ॥
59ਤੂ ਨਿਰਮਲੁ ਸਚੁ ਗੁਣੀ ਗਹੀਰੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath