ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 413 · Raag Aasaa · Guru Nanak Dev Ji

1ਸੁਖੁ ਮਾਨੈ ਭੇਟੈ ਗੁਰ ਪੀਰੁ ॥

2ਏਕੋ ਸਾਹਿਬੁ ਏਕੁ ਵਜੀਰੁ ॥੫॥

3ਜਗੁ ਬੰਦੀ ਮੁਕਤੇ ਹਉ ਮਾਰੀ ॥

4ਜਗਿ ਗਿਆਨੀ ਵਿਰਲਾ ਆਚਾਰੀ ॥

5ਜਗਿ ਪੰਡਿਤੁ ਵਿਰਲਾ ਵੀਚਾਰੀ ॥

6ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥

7ਜਗੁ ਦੁਖੀਆ ਸੁਖੀਆ ਜਨੁ ਕੋਇ ॥

8ਜਗੁ ਰੋਗੀ ਭੋਗੀ ਗੁਣ ਰੋਇ ॥

9ਜਗੁ ਉਪਜੈ ਬਿਨਸੈ ਪਤਿ ਖੋਇ ॥

10ਗੁਰਮੁਖਿ ਹੋਵੈ ਬੂਝੈ ਸੋਇ ॥੭॥

11ਮਹਘੋ ਮੋਲਿ ਭਾਰਿ ਅਫਾਰੁ ॥

12ਅਟਲ ਅਛਲੁ ਗੁਰਮਤੀ ਧਾਰੁ ॥

13ਭਾਇ ਮਿਲੈ ਭਾਵੈ ਭਇਕਾਰੁ ॥

14ਨਾਨਕੁ ਨੀਚੁ ਕਹੈ ਬੀਚਾਰੁ ॥੮॥੩॥

15ਆਸਾ ਮਹਲਾ ੧ ॥

16ਏਕੁ ਮਰੈ ਪੰਚੇ ਮਿਲਿ ਰੋਵਹਿ ॥

17ਹਉਮੈ ਜਾਇ ਸਬਦਿ ਮਲੁ ਧੋਵਹਿ ॥

18ਸਮਝਿ ਸੂਝਿ ਸਹਜ ਘਰਿ ਹੋਵਹਿ ॥

19ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥

20ਕਉਣੁ ਮਰੈ ਕਉਣੁ ਰੋਵੈ ਓਹੀ ॥

21ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ ॥

22ਮੂਏ ਕਉ ਰੋਵੈ ਦੁਖੁ ਕੋਇ ॥

23ਸੋ ਰੋਵੈ ਜਿਸੁ ਬੇਦਨ ਹੋਇ ॥

24ਜਿਸੁ ਬੀਤੀ ਜਾਣੈ ਪ੍ਰਭ ਸੋਇ ॥

25ਆਪੇ ਕਰਤਾ ਕਰੇ ਸੁ ਹੋਇ ॥੨॥

26ਜੀਵਤ ਮਰਣਾ ਤਾਰੇ ਤਰਣਾ ॥

27ਜੈ ਜਗਦੀਸ ਪਰਮ ਗਤਿ ਸਰਣਾ ॥

28ਹਉ ਬਲਿਹਾਰੀ ਸਤਿਗੁਰ ਚਰਣਾ ॥

29ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥

30ਨਿਰਭਉ ਆਪਿ ਨਿਰੰਤਰਿ ਜੋਤਿ ॥

31ਬਿਨੁ ਨਾਵੈ ਸੂਤਕੁ ਜਗਿ ਛੋਤਿ ॥

32ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥

33ਜਨਮਿ ਮੂਏ ਬਿਨੁ ਭਗਤਿ ਸਰੋਤਿ ॥੪॥

34ਮੂਏ ਕਉ ਸਚੁ ਰੋਵਹਿ ਮੀਤ ॥

35ਤ੍ਰੈ ਗੁਣ ਰੋਵਹਿ ਨੀਤਾ ਨੀਤ ॥

36ਦੁਖੁ ਸੁਖੁ ਪਰਹਰਿ ਸਹਜਿ ਸੁਚੀਤ ॥

37ਤਨੁ ਮਨੁ ਸਉਪਉ ਕ੍ਰਿਸਨ ਪਰੀਤਿ ॥੫॥

38ਭੀਤਰਿ ਏਕੁ ਅਨੇਕ ਅਸੰਖ ॥

39ਕਰਮ ਧਰਮ ਬਹੁ ਸੰਖ ਅਸੰਖ ॥

40ਬਿਨੁ ਭੈ ਭਗਤੀ ਜਨਮੁ ਬਿਰੰਥ ॥

41ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥

42ਆਪਿ ਮਰੈ ਮਾਰੇ ਭੀ ਆਪਿ ॥

43ਆਪਿ ਉਪਾਏ ਥਾਪਿ ਉਥਾਪਿ ॥

44ਸ੍ਰਿਸਟਿ ਉਪਾਈ ਜੋਤੀ ਤੂ ਜਾਤਿ ॥

45ਸਬਦੁ ਵੀਚਾਰਿ ਮਿਲਣੁ ਨਹੀ ਭ੍ਰਾਤਿ ॥੭॥

46ਸੂਤਕੁ ਅਗਨਿ ਭਖੈ ਜਗੁ ਖਾਇ ॥

47ਸੂਤਕੁ ਜਲਿ ਥਲਿ ਸਭ ਹੀ ਥਾਇ ॥

48ਨਾਨਕ ਸੂਤਕਿ ਜਨਮਿ ਮਰੀਜੈ ॥

49ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥

50ਰਾਗੁ ਆਸਾ ਮਹਲਾ ੧ ॥

51ਆਪੁ ਵੀਚਾਰੈ ਸੁ ਪਰਖੇ ਹੀਰਾ ॥

52ਏਕ ਦ੍ਰਿਸਟਿ ਤਾਰੇ ਗੁਰ ਪੂਰਾ ॥

53ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥

54ਐਸਾ ਸਾਹੁ ਸਰਾਫੀ ਕਰੈ ॥

55ਸਾਚੀ ਨਦਰਿ ਏਕ ਲਿਵ ਤਰੈ ॥੧॥ ਰਹਾਉ ॥

56ਪੂੰਜੀ ਨਾਮੁ ਨਿਰੰਜਨ ਸਾਰੁ ॥

57ਨਿਰਮਲੁ ਸਾਚਿ ਰਤਾ ਪੈਕਾਰੁ ॥

58ਸਿਫਤਿ ਸਹਜ ਘਰਿ ਗੁਰੁ ਕਰਤਾਰੁ ॥੨॥

59ਆਸਾ ਮਨਸਾ ਸਬਦਿ ਜਲਾਏ ॥

60ਰਾਮ ਨਰਾਇਣੁ ਕਹੈ ਕਹਾਏ ॥

61ਗੁਰ ਤੇ ਵਾਟ ਮਹਲੁ ਘਰੁ ਪਾਏ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath